ਪੱਟੀ, 22 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਰਾਜ ‘ਚ ਹਰ ਵਰਗ ਦੁਖੀ ਹੈ ਤੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ 2017 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜਾਰ ਕਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਸਾਥੀਆਂ ਸਮੇਤ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਲੜਖੜਾ ਚੁੱਕੀ ਹੈ ਤੇ ਜੁਰਮਾਂ ਤੇ ਸਮਾਜ ਵਿਰੋਧੀ ਅਨਸਰਾਂ ਦੀ ਗਿਣਤੀ’ਚ ਭਾਰੀ ਵਾਧਾ ਹੋਇਆ ਹੈ।ਇਸ ਮੌਕੇ ਮਹਾਬੀਰ ਸਿੰਘ ਗਿੱਲ,ਸਵਰਨ ਸਿੰਘ ਭੁੱਲਰ ਆਦਿ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media