
ਤਰਸਿੱਕਾ, 22 ਜੁਲਾਈ (ਕੰਵਲ ਜੋਧਾਨਗਰੀ) – ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਸੰਗਤ ਦਰਸ਼ਨ ਕਰਨ ਲਈ ਪੁਹੰਚੇ ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਵਿਰੋਧੀ ਪਾਰਟੀ ਰਾਜ ਸਰਕਾਰ ਦੇ ਹਰ ਇਕ ਪੱਖ ਨੂੰ ਆਪਣੇ ਮਨ-ਪਰਚਾਵੇ ਦਾ ਸਾਧਨ ਬਣਾ ਰਹੀ ਹੈ ਅਤੇ ਵਿਦੇਸ਼ ਵਿੱਚ ਕੁੱਝ ਕੇ ਚੁਣੀਦੇ ਲੋਕਾਂ ਵਲੋਂ ਅਕਾਲੀ–ਭਾਜਪਾ ਸਰਕਾਰ ਵਿਰੁੱਧ ਵਿਖਾਵੇ ਕਰਕੇ ਜਨਮਤ ਦਾ ਵਿਖਾਵਾ ਕਰ ਰਹੇ ਹਨ।ਉਨਾਂ ਕਿਹਾ ਕਿ ਰਾਜ ਸਰਕਾਰ ਵਿਰੁੱਧ ਪ੍ਰਵਾਸੀ ਪੰਜਾਬੀਆਂ ਦਾ ਵਿਰੋਧ ਨਹੀਂ ਸੀ ਇਹ ਤਾਂ ਕੇਵਲ ਉਨਾਂ ਲੋਕਾਂ ਦਾ ਵਿਖਾਵਾ ਸੀ ਜੋ ਵਿਰੋਧੀ ਦਲ ਦੇ ਕਠਪੁੱਤਲੀ ਹਨ।
ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਲਗਾਤਾਰ ਦੂਸਰੀ ਵਾਰ ਸੱਤਾ ਵਿਚ ਆਈ ਹੈ ਤੇ ਲੋਕ ਸਰਕਾਰ ਦੇ ਕੰਮ ਤੋਂ ਖੁਸ਼ ਹਨ।ਉਨਾਂ ਕਿਹਾ ਕਿ ਗਠਬੰਧਨ ਸਰਕਾਰ ਨੇ ਹਰ ਵਰਗ ਦੇ ਸਰਬਪੱਖੀ ਵਿਕਾਸ ਵੱਲ ਧਿਆਨ ਦਿੱਤਾ ਹੈ ਅਤੇ ਇਹੀ ਕਾਰਨ ਹੈ ਕਿ ਲੋਕਾਂ ਦਾ ਰਾਜ ਸਰਕਾਰ ਵਿਚ ਵਿਸ਼ਵਾਸ ਕਾਇਮ ਹੈ। ਉਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਵਿਰੋਧੀਆਂ ਵਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਕੇਨੈਡਾ ਤੇ ਅਮਰੀਕਾ ਰਾਜ ਸਰਕਾਰ ਵਿਰੁੱਧ ਹੋਈਆਂ ਹਨ ਜਦਕਿ ਇਹ ਪ੍ਰਦਰਸ਼ਨ ਕੁਝ ਲੋਕਾਂ ਵਲੋਂ ਕੀਤਾ ਗਿਆ ਸੀ।
ਸ. ਬਾਦਲ ਨੇ ਪੱਤਰਕਾਰਾਂ ਦੇ ਸਵਲ ਦਾ ਜਵਾਬ ਦੇਦਿੰਆਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਕੇਂਦਰ ਦੀ ਕਾਂਗਰਸੀ ਸਰਕਾਰ ਵੇਲੇ ਬਚਾਉਣ ਦਾ ਕੋਈ ਯਤਨ ਨਹੀਂ ਕੀਤਾ ਗਿਆ ਸੀ ਪਰ ਹੁਣ ਕੇਂਦਰ ਵਿਚ ਐਨ.ਡੀ.ਏ ਸਰਕਾਰ ਵਲੋਂ ਕਿਸਾਨ ਹਿਤੈਸ਼ੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਕਿਸਾਨਾਂ ਦੀ ਫਸਲਾਂ ਦਾ ਵਾਜਬ ਮੁੱਲ ਦੇਣ ਤੋਂ ਇਲਾਵਾ ਫਸਲਾਂ ਦਾ ਬੀਮਾ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਦੌਰਾਨ ਪਿੰਡ ਚੌਹਾਨ, ਖੇਲਾ, ਰਾਣਾ ਕਾਲਾ, ਨਰੈਣਗੜ੍ਹ, ਟਾਂਗਰਾ, ਜੱਬੋਵਾਲ ਸਮੇਤ ਹੋਰ ਪਿੰਡਾਂ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅਕਾਲੀ-ਭਾਜਪਾ ਸਰਕਾਰ ਵਲੋਂ ਅਜਿਹੇ ਸੰਗਤ ਦਰਸ਼ਨ ਕਰਨ ਦਾ ਇਹੀ ਮਕਸਦ ਹੈ ਕਿ ਲੋਕਾਂ ਦੇ ਮਸਲੇ ਉਨਾਂ ਦੇ ਘਰ ਬੈਠ ਕੇ ਹੱਲ ਕੀਤੇ ਜਾ ਸਕਣ। ਉਨਾਂ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਬਹੁਤ ਹੀ ਲਾਹੇਵੰਦ ਹਨ ਕਿਉਕਿ ਇਨਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਜਿਥੇ ਤੁਰੰਤ ਨਿਪਟਾਰਾ ਹੁੰਦਾ ਹੈ ਉਥੇ ਸਬੰਧਿਤ ਅਫਸਰਸ਼ਾਹੀ ਵੀ ਲੋਕਾਂ ਦੀ ਸੇਵਾ ਲਈ ਹਾਜ਼ਰ ਹੁੰਦੀ ਹੈ।
ਇਸ ਮੌਕੇ ਸ੍ਰ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿੰਡ ਜੋਧਾਨਗਰੀ, ਚਰਨ ਸਿੰਘ ਵਾਲਾ, ਸ਼ਾਹਪੁਰ ਸੰਗਰਾਵਾਂ ਵਿਖੇ ਸੰਗਤ ਦਰਸ਼ਨ ਕੀਤਾ ਗਿਆ ਅਤੇ ਆਮ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਗਈਆਂ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਬਲਜੀਤ ਸਿੰਘ ਜਲਾਲ ਉਸਮਾਂ ਵਿਧਾਇਕ ਜੰਡਿਆਲਾ ਗੁਰੂ, ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਪ੍ਰਿੰਸੀਪਲ ਸੈਕਰਟਰੀ ਸ੍ਰੀ ਅਜੋਏ ਕੁਮਾਰ ਸ਼ਰਮਾ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਰਨ, ਸ੍ਰੀ ਏ.ਕੇ ਮਿੱਤਲ ਡੀ.ਆਈ.ਜੀ , ਸ੍ਰੀ ਜਸਦੀਪ ਸਿੰਘ ਐਸ.ਐਸ.ਪੀ (ਦਿਹਾਤੀ), ਸ੍ਰੀ ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸਾਬਕਾ ਚੇਅਰਮੈਨ ਸ੍ਰੀ ਸਕੱਤਰ ਸਿੰਘ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਰਪ੍ਰੀਤ ਸਿੰਘ ਸਰਪੰਚ ਟਾਂਗਰਾ, ਸੁਖਵਿੰਦਰ ਸਿੰਘ ਸਰਪੰਚ ਸੰਗਰਾਏ, ਜਗਰੂਪ ਸਿੰਘ ਸਰਪੰਚ ਸ਼ਾਹਪੁਰ, ਗੁਰਦੀਪ ਸਿੰਘ ਸਰਪੰਚ ਜੱਬੋਵਾਲ, ਤਰਲੋਕ ਸਿੰਘ ਸਰਪੰਚ ਜੋਧਾਨਗਰੀ, ਚਰਨ ਸਿੰਘ ਵਾਲਾ ਤੋਂ ਜਗਬੀਰ ਸਿੰਘ , ਅਮਰੀਕ ਸਿੰਘ, ਪਰਤਾਪ ਸਿੰਘ, ਤਲਵਿੰਦਰ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media