
ਅੰਮ੍ਰਿਤਸਰ, 22 ਜੁਲਾਈ (ਗੁਰਚਰਨ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ੍ਰ. ਜਸਬੀਰ ਸਿੰਘ ਪੱਟੀ ਨੇ ਹਸਨਪੁਰ ਵਿਖੇ ਪੱਤਰਕਾਰਾਂ ਨਾਲ ਪੁਲਿਸ ਵੱਲੋ ਕੀਤੀ ਗਈ ਬਦਸਲੂਕੀ ਦਾ ਕਰੜਾ ਨੋਟਿਸ ਲੈਦਿਆ ਕਿਹਾ ਕਿ ਉਸ ਸਬੰਧੀ ਭਲਕੇ 23 ਜੁਲਾਈ ਨੂੰ ਐਸੋਸ਼ੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਇੱਕ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਪਿਲਸ ਦੇ ਖਿਲਾਫ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਜਾਵੇਗਾ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਐਸੋਸ਼ੀਏਸ਼ਨ ਦੇ ਬੁਲਾਰੇ ਗੁਰਪ੍ਰੀਤ ਸਿੰਘ ਮੱਤੇਵਾਲ ਨੇ ਦੱਸਿਆ ਕਿ ਲੁਧਿਆਣਾ ਦੇ ਪਿੰਡ ਹਸਨਪੁਰ ਵਿਖੇ ਬਾਪੂ ਸੂਰਤ ਸਿੰਘ ਨੂੰ ਘਰੋਂ ਚੁੱਕਣ ਸਮੇਂ ਪੁਲਿਸ ਵੱਲੋ ਪੱਤਰਕਾਰ ਭਾਈਚਾਰੇ ਨਾਲ ਕੀਤੇ ਗਏ ਦੁਰਵਿਹਾਰ ਦਾ ਗੰਭੀਰ ਨੋਟਿਸ ਲੈਦਿਆ ਜਸਬੀਰ ਸਿੰਘ ਪੱਟੀ ਨੇ ਕਿਹਾ ਪੁਲਿਸ ਪ੍ਰਸ਼ਾਸ਼ਨ ਦੇ ਖਿਲਾਫ ਸੰਘਰਸ਼ ਵਿੱਢਣ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕਰਵਾਉਣ ਲਈ ਭਲਕੇ 23 ਜੁਲਾਈ ਨੂੰ ਭਾਈ ਗੁਰਦਾਸ ਹਾਲ ਵਿਖੇ ਇੱਕ ਮੀਟਿੰਗ ਰੱਖੀ ਗਈ ਹੈ ਤੇ ਇਸ ਸਬੰਧ ਵਿੱਚ 26 ਜੁਲਾਈ ਨੂੰ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਬਾਬਾ ਬਕਾਲਾ ਵਿਖੇ ਮੰਗ ਪੱਤਰ ਵੀ ਦਿੱਤੇ ਜਾਵੇਗਾ। ਉਹਨਾਂ ਕਿਹਾ ਕਿ ਇਸੇ ਤਰ੍ਹਾ ਅੰਮ੍ਰਿਤਸਰ ਦੀ ਟਰੈਫਿਕ ਪੁਲੀਸ ਦੇ ਏ.ਸੀ.ਪੀ ਬਾਲ ਕ੍ਰਿਸ਼ਨ ਸਿੰਗਲਾ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ ਤੇ ਟਰੈਫਿਕ ਪੁਲਿਸ ਨੂੰ ਲੋਕਾਂ ਦੇ ਵੱਧ ਤੋਂ ਵੱਧ ਚਲਾਨ ਕੱਟ ਕੇ ਸਰਕਾਰੀ ਖਜ਼ਾਨਾ ਭਰਨ ਦੀ ਬਜਾਏ ਟਰੈਫਿਕ ਨੂੰ ਕੰਟਰੋਲ ਕਰਨ ਦੀ ਕੀਤੀ ਜਾ ਰਹੀ ਅਣਗਹਿਲੀ ਬਾਰੇ ਵੀ ਵਿਚਾਰ ਚਰਚਾ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੁਲਿਸ ਵੱਲੋ ਆਮ ਲੋਕਾਂ ਨਾਲ ਵਧੀਕੀਆਂ ਵੀ ਬਰਦਾਸ਼ਤ ਨਹੀ ਕੀਤੀਆਂ ਜਾਣਗੀਆਂ ਤੇ ਲੋੜ ਪੈਣ ‘ਤੇ ਹਮਖਿਆਲੀ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਕੇ ਸੰਘਰਸ਼ ਵੀ ਸ਼ੁਰੂ ਕੀਤਾ ਜਾਵੇਗਾ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media