ਨਵੀਂ ਦਿੱਲੀ, 23 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ 2016 ਵਿੱਚ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਸਾਲ ਭਰ ਚਲਣ ਵਾਲੀ ਅਰੰਭੀ ਗਈ ਲੜੀ ਨੂੰ ਅਗੇ ਵਧਾਉਂਦਿਆਂ, ਸ਼ੁਕਰਵਾਰ 24 ਜੁਲਾਈ 6 ਵਜੇ ਸ਼ਾਮ ਤੋਂ ਰਾਤ 11.30 ਵਜੇ ਤਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੀ ਬਲਾਕ, ਵਿਕਾਸਪੁਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਜਸਪ੍ਰੀਤ ਸਿੰਘ ਹਜ਼ੂਰੀ ਰਾਗੀ ਸਿੰਘ ਸਭਾ, ਗੁ. ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਜੀਤ ਸਿੰਘ ਰਸੀਲਾ, ਭਾਈ ਮਹਿਤਾਬ ਸਿੰਘ (ਸ੍ਰੀ ਅੰਮ੍ਰਿਤਸਰ) ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਕੀਰਤਨੀ ਜੱਥੇ ਬਾਣੀ ਦੇ ਕੀਰਤਨ ਰਾਹੀਂ ਅਤੇ ਭਾਈ ਧਕੇਲ ਸਿੰਘ ਗ੍ਰੰਥੀ (ਗੁ. ਸੀਸਗੰਜ ਸਾਹਿਬ) ਗੁਰਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਉਨ੍ਹਾਂ ਦਸਿਆ ਕਿ ਇਸ ਮੌਕੇ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖੀ ਵੀ ਸਮਾਗਮ ਵਿੱਚ ਹਾਜ਼ਰੀ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media