Friday, April 10, 2026

ਸਿਹਤ ਵਿਭਾਗ ਵੱਲੋਂ ਪਿੰਡ ਆਲਮ ਕੇ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

PPN2307201506

ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – ਸਿਵਲ ਸਰਜਨ ਡਾ. ਵਾਈ ਕੇ ਗੁਪਤਾ ਦੇ ਦਿਸ਼ਾ ਨਿਰਦੇਸ਼ ਅਤੇ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਆਲਮ ਕੇ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਕੈਂਪ ਲਾਏ ਜਾ ਰਹੇ ਹਨ।ਇਸ ਸਬੰਧੀ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਨ ਦੇਣ ਅਤੇ ਮੱਛਰਾਂ ਤੋਂ ਬਚਾਅ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਨੂੰ ਸੌਣ ਵੇਲੇ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਸੌਣ।ਇਸ ਦੇ ਨਾਲ ਹੀ ਡੇਂਗੂ ਦੇ ਲੱਛਣ ਸਾਹਮਣੇ ਆਉਣ ਤੇ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਇਲਾਜ ਕਰਵਾਉਣ ਨੂੰ ਤਰਜੀਹ ਦੇਣ।ਇਸ ਮੌਕੇ ਮਲਟੀਪਰਪਜ ਹੈਲਥ ਵਰਕਰ ਓਮ ਪ੍ਰਕਾਸ਼ ਸਿੰਘ, ਬਲਵਿੰਦਰ ਕੌਰ, ਸਰਮਿਟਾ ਰਾਣੀ ਅਤੇ ਆਂਗਣਵਾੜੀ ਵਰਕਰ ਸੁਖਵੰਤ ਕੌਰ ਵੀ ਹਾਜਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply