
ਪੱਟੀ, 23 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲ) – ਆਮ ਆਦਮੀ ਪਾਰਟੀ ਵੱਲੋਂ ਮਿਸ਼ਨ 2017 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਪੱਟੀ ਅੰਦਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੁੂ ਕਰਵਾ ਕੇ ਪਾਰਟੀ ਨਾਲ ਜੋੜਿਆ ਜਾ ਰਿਹਾ, ਜਿਸ ਤਹਿਤ ਵਾਰਡ ਨੰ: 1 ਦੇ ਕਰੀਬ ਇੱਕ ਦਰਜਨ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ।ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਵਰਕਰ ਮਹਾਂਵੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਪਾਰਟੀ ਯਤਨਸ਼ੀਲ ਹੈ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਨੂੰ ਪਾਰਟੀ ਵੱਲੋਂ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬੇ ਦੀ ਬਾਦਲ ਸਰਕਾਰ ਦੇ ਰਾਜ ਵਿੱਚ ਜਿਆਦਾਤਰ ਨੌਜਵਾਨ ਨਸ਼ਿਆ ਦੀ ਭੇਂਟ ਚੜ੍ਹੇ ਹਨ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਦੱਸਿਆ ਕਿ ਪੱੱੱਟੀ ਸ਼ਹਿਰ ਅਤੇ ਹਲਕੇ ਅੰਦਰ ਨਸ਼ਿਆਂ ਨਾਲ ਕਈ ਘਰ ਸੁੰਨੇ ਹੋ ਗਏ ਹਨ।ਉਨ੍ਹਾਂ ਕਿਹਾ ਕਿ ਨਸ਼ੇ ਦੀ ਰੋਕਥਾਮ ਦੇ ਲਈ ਸਾਨੂੰ ਸਾਰਿਆ ਨੂੰ ਰਲਕੇ ਇੱਕ ਜੁੱਟ ਹੋ ਕੇ ਬਾਦਲ ਸਰਕਾਰ ਨੂੰ ਚਲਦਾ ਕਰਨਾ ਚਾਹੀਦਾ ਹੈ ਤਾ ਜੋ ਪੰਜਾਬ ਮੁੜ ਤੋ ਨਸ਼ੇ ਤੋ ਮੁਕਤ ਹੋ ਸਕੇ। ਇਸ ਮੌਕੇ ‘ਤੇ ਜੱਸਾ ਸਿੰਘ, ਸਰਬਜੀਤ ਸਿੰਘ, ਲੱਖਾ ਸਿੰਘ, ਰਣਜੀਤ ਸਿੰਘ, ਪ੍ਰਭਜੀਤ ਸਿੰਘ ਰਾਜ ਮਿਸਤਰੀ, ਸੋਨੂੰ ਸਿੰਘ, ਚਾਨਣ ਸਿੰਘ, ਡਾਕਟਰ ਬੱਬੂ, ਬਾਊ ਸਿੰਘ ਦਾ ਸਵਰਨ ਸਿੰਘ ਭੁੱਲਰ ਅਤੇ ਪ੍ਰਭਜੀਤ ਸਿੰਘ ਨੇ ਪਾਰਟੀ ਵਿੱਚ ਸ਼ਮਿਲ ਹੋਣ ਤੇ ਭਰਵਾ ਸਵਾਗਤ ਕੀਤਾ।ਇਸ ਮੌਕੇ ‘ਤੇ ਦਿਲਬਾਗ ਸਿੰਘ ਗਾਬੜੀਆ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਮਾਹਲਾ ਆਦਿ ਹਾਜ਼ਿਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media