Monday, September 28, 2026

ਪੰਥਕ ਅਖਵਾਉਂਦੀ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ

PPN2307201521

ਪੱਟੀ, 23 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲ) – ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਸਜਾ ਭੁਗਤ ਚੁੱਕੇ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਪੰਜਾਬ ਦੀ ਪੰਥਕ ਸਰਕਾਰ ਵੱਲੋਂ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ।ਇਹ ਪ੍ਰਗਟਾਵਾ ਪ੍ਰੋ. ਨਵਰੀਤ ਸਿੰਘ ਜੱਲੇਵਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਾਰਜਕਾਰਨੀ, ਨਰਿੰਦਰ ਸਿੰਘ ਮੈਂਬਰ ਚੂਸਲੇਵੜ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਥਕ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਚੋਣ ਮੈਨੀਫੈਸਟੋ ਵਿੱਚ ਚੋਣਾਂ ਤੋਂ ਪਹਿਲਾਂ ਲਿਖਿਆ ਗਿਆ ਸੀ ਕਿ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਯਤਨ ਕਰਕੇ ਉਨ੍ਹਾਂ ਨੂੰ ਰਿਹਾਅ ਕਰਵਾਇਆ ਜਾਵੇਗਾ ਪਰ ਸੱਤਾ ਦੇ 8 ਸਾਲ ਬੀਤ ਜਾਣ ‘ਤੇ ਵੀ ਕੋਈ ਉਪਰਾਲਾ ਨਹੀਂ ਕੀਤਾ ਗਿਆ। ਜਦਕਿ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ 80-85 ਦਿਨ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ਰੱਖੀ ਗਈ ਅਤੇ ਉਸ ਤੋਂ ਬਾਅਦ ਹੁਣ ਬਾਪੂ ਸੂਰਤ ਸਿੰਘ ਵੱਲੋਂ ਰੱਖੀ ਭੁੱਖ ਹੜਤਾਲ 178ਵੇਂ ਦਿਨ ਵਿੱਚ ਦਾਖਲ ਹੋ ਗਈ ਹੈ, ਪਰ ਸਰਕਾਰ ‘ਤੇ ਕੋਈ ਅਸਰ ਨਹੀਂ। 180 ਦਿਨਾਂ ਤੋਂ ਨਾ ਮੁੱਖ ਮੰਤਰੀ ਅਤੇ ਨਾ ਕਿਸੇ ਮੰਤਰੀ ਵੱਲੋਂ ਬਾਪੂ ਦੀ ਸਾਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਕਾਂਗਰਸ ਪਾਰਟੀ ਦੀ ਸਰਕਾਰ ਹੁੰਦੀ ਤੇ ਬਾਪੂ ਸੂਰਤ ਸਿੰਘ ਹੜਤਾਲ ‘ਤੇ ਬੈਠੇ ਹੁੰਦੇ ਤਾਂ ਪੂਰਾ ਬਾਦਲ ਪਰਿਵਾਰ ਹੀ ਬਾਪੂ ਕੋਲ ਪੁੱਜ ਜਾਣਾ ਸੀ, ਪਰ ਅੱਜ ਆਰ.ਐਸ.ਐਸ. ਦੀ ਭਾਈਵਾਲ ਸਰਕਾਰ ਕਰਕੇ ਪੰਜਾਬ ਸਰਕਾਰ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਪੰਥਕ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਮੇਂ ਤੋਂ ਵੱਧ ਸਜ਼ਾ ਭੁਗਤ ਚੁੱਕੇ ਸਿੱਖਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਇਸ ਮੌਕੇ ‘ਤੇ ਉਨ੍ਹਾਂ ਨਾਲ ਸਰਦੂਲ ਸਿੰਘ ਸਭਰਾ ਪ੍ਰਧਾਨ ਬਲਾਕ ਪੱਟੀ, ਸੋਹਨ ਲਾਲ ਪਹਿਲਵਾਨ, ਗੁਰਦਿਆਲ ਸਿੰਘ ਸ਼ਹੀਦ, ਗੁਰਮੇਜ ਸਿੰਘ ਤੂਤ ਆਦਿ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply