Monday, September 28, 2026

ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਖੂਨਦਾਨ ਕੈਂਪ 4 ਅਗਸਤ ਨੂੰ

PPN2307201527

ਅੰਮ੍ਰਿਤਸਰ, 23 ਜੁਲਾਈ (ਗੁਰਚਰਨ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 23ਵੀਂ ਬਰਸੀ ਨੂੰ ਸਮਰਪਿਤ ਸਲਾਨਾ ਖੂਨਦਾਨ ਕੈਂਪ 4 ਅਗਸਤ ਨੂੰ ਭਗਤ ਪੂਰਨ ਸਿੰਘ ਯਾਦਗਾਰੀ ਬਲੱਡ ਡੋਨੇਸ਼ਨ ਸੈਲ ਵੱਲੋਂ ਬੱਸ ਸਟੈਂਡ ਨੇੜੇ ਪਿੰਗਲਵਾੜਾ ਦੇ ਕੰਪਲੈਕਸ ਵਿਖੇ ਲਗਾਇਆ ਜਾਵੇਗਾ।ਪਿੰਡ ਸੁਲਤਾਨਵਿੰਡ ਸਥਿਤ ਗੁ: ਅਟਾਰੀ ਸਾਹਿਬ ਵਿਖੇ ਇਸ ਕੈਂਪ ਬਾਰੇ ਵਿਚਾਰ ਕਰਨ ਲਈ ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਅਯੋਜਿਤ ਕੀਤੀ ਗਈ, ਜਿਸ ਦੌਰਾਨ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ।ਮੀਟਿੰਗ ਉਪਰੰਤ ਰਾਣਾ ਪਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਵਿਸ਼ਾਲ ਖੂਨਦਾਨ ਕੈਂਪ ਅਯੋਜਿਤ ਕੀਤਾ ਜਾਂਦਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹੋ ਕੇ ਖੂਨਦਾਨ ਕਰਦੇ ਹਨ। ਉਨ੍ਹਾਂ ਨੇ ਪਿੰਡ ਸੁਲਤਾਨਵਿੰਡ ਤੇ ਦਬੁਰਜੀ ਦੇ ਨੌਜੁਆਨਾਂ ਅਪੀਲ ਕੀਤੀ ਕਿ ਉਹ 4 ਅਗਸਤ ਨੂੰ ਪਿੰਗਲਵਾੜਾ ਵਿਖੇ ਖੂਨਦਾਨ ਕੈਂਪ ਵਿੱਚ ਹੁੰਮ ਹੁੰਮਾ ਕੇ ਪਹੁੰਚਣ।ਇਸ ਮੌਕੇ ਜੋਬਨਜੀਤ ਸਿੰਘ ਸ਼ੰਕਰਪੁਰੀਆ, ਬਲਜੀਤ ਸਿੰਘ ਬੱਬੂ, ਮਾਸਟਰ ਹਰਭਜਨ ਸਿੰਘ, ਗ੍ਰੰਥੀ ਬਲਦੇਵ ਸਿੰਘ, ਹਰਦੀਪ ਸਿੰਘ ਮੁੰਡਾਪਿੰਡ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply