
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਖੇਡ ਵਿਭਾਗ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਕੇਰਲਾ ਵਿਖੇ ਹੋਈਆਂ 35ਵੀਂ ਰਾਸ਼ਟਰੀ ਖੇਡਾਂ ਜੋ ਕਿ 31 ਜਨਵਰੀ ਤੋਂ 14 ਫਰਵਰੀ 2015 ਤੱਕ ਸਨ, ਵਿਚ ਆਰਚਰੀ ਖੇਡ ਮੁਕਾਬਲੇ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਜਲੰਧਰ ਦੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪੰਜਾਬ ਖੇਡ ਵਿਭਾਗ ਵਲੋਂ 16 ਜੁਲਾਈ 2015 ਨੂੰ ਕੋਮਲਪ੍ਰੀਤ ਕੌਰ ਨੂੰ 200000 ਦੇ ਨਕਦੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
ਇਸ ਦੇ ਨਾਲ ਹੀ ਉਸ ਨੇ ਕੁਰਕਸ਼ੇਤਰ ਯੂਨੀਵਰਸਿਟੀ ਦੁਆਰਾ ਆਯੋਜਿਤ ਸਰਵ ਭਾਰਤੀ ਅੰਤਰ ਯੂਨੀਵਰਸਿਟੀ ਮੁਕਾਬਲੇ ਵਿਚ ਵੀ ਚਾਂਦੀ ਦਾ ਤਗ਼ਮਾ ਜਿੱਤਿਆ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ 10000 ਦੀ ਨਕਦੀ ਰਾਸ਼ੀ ਨਾਲ ਸਨਮਾਨਿਤ ਕੀਤੀ ਗਈ। ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ, ਖੇਡ ਵਿਭਾਗ ਦੇ ਮੁੱਖੀ ਸ਼੍ਰੀਮਤੀ. ਸਵੀਟੀ ਬਾਲਾ ਅਤੇ ਹੋਰ ਸਟਾਫ਼ ਮੈਂਬਰਾਂ ਸ਼੍ਰੀਮਤੀ ਅਰੁਣਾ, ਸਵੀਤਾ ਅਤੇ ਰਾਜਵੰਤ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੋਹਣ ਦਾ ਆਸ਼ੀਰਵਾਦ ਦਿੱਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media