ਅੰਮ੍ਰਿਤਸਰ, 24 ਜੁਲਾਈ (ਗੁਰਚਰਨ ਸਿੰਘ) – ਨਸ਼ੇ ਸਮਾਜਿਕ ਬੁਰਾਈ ਹਨ ਅਤੇ ਇਨਾਂ ਨੂੰ ਖਤਮ ਕਰਨ ਲਈ ਸਾਂਝੇ ਉਪਰਾਲਿਆਂ ਦੀ ਲੋੜ ਹੈ। ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਲਈ ਇਸ ਵਿਰੁੱਧ ਲੋਕਾਂ ਨੂੰ ਜਾਗਰਕੂ ਕਰਨ ਦੀ ਬੇਹੱਦ ਲੋੜ ਹੈ। ਇਹ ਪ੍ਰਗਟਾਵਾ ਮਾਣਯੋਗ ਜਸਟਿਸ ਸ੍ਰੀ ਗੁਰਬੀਰ ਸਿੰਘ ਜ਼ਿਲ੍ਹਾ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਥਾਨਕ ਰੀਬੇਹਲੀਟੇਸ਼ਨ ਕੇਂਦਰ ਵਿਖੇ ਨਸ਼ਿਆਂ ਵਿਰੁੱਧ ਕਰਵਾਏ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਮੈਡਮ ਗਿਰੀਸ਼ ਵੰਸਲ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਜੈ ਸਿੰਘ ਸਿਵਲ ਸਰਜਨ , ਡਾ. ਪ੍ਰਭਜੀਤ ਕੋਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪੀ.ਡੀ. ਗਰਗ ਤੇ ਸ੍ਰੀ ਸੁਖਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।
ਸ੍ਰੀ ਗੁਰਬੀਰ ਸਿੰਘ ਨੇ ਅੱਗੇ ਕਿਹਾ ਕਿ ਅੱਜ ਸਮਾਜ ਲਈ ਨਸ਼ੇ ਇਕ ਵੱਡੀ ਚੁਣੌਤੀ ਹਨ, ਜਿਨਾਂ ਨੂੰ ਖਤਮ ਕਰਨ ਦੀ ਬੇਹੱਦ ਲੋੜ ਹੈ। ਉਨਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਸਮੇਤ ਮਾਪਿਆਂ ਨੂੰ ਇਸ ਵਿਰੁੱਧ ਚਲਾਈ ਜਾ ਰਹੀ ਲਹਿਰ ਵਿਚ ਯੋਗਦਾਨ ਪਾ ਕੇ ਨਸ਼ਿਆਂ ਨੂੰ ਸਮਾਜ ਵਿਚ ਖਦੇੜਣ ਦੀ ਲੋੜ ਹੈ। ਉੁਨਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਪੱਧਰ ਤੋ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ।
ਇਸ ਮੌਕੇ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨਸ਼ਿਆਂ ਨੂੰ ਖਤਮ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਵੱਖ-ਵੱਖ ਸੈਮੀਨਾਰਾਂ ਤੇ ਨੁੱਕੜ ਨਾਟਕਾਂ ਰਾਹੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਸਿਵਲ ਸਰਜਨ ਸ੍ਰੀ ਜੈ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ਆਦਿ ਦਾ ਪ੍ਰਬੰਧ ਕਰਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਂਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media