Sunday, October 4, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਇਕ ਸੁਨਹਿਰੀ ਸ਼ਾਮ ਸ਼ਿਵ ਕੁਮਾਰ ਬਟਾਲਵੀ ਦੇ ਨਾਮ’

Shiv Batalviਅੰਮ੍ਰਿਤਸਰ, 24 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਇਕ ਸੁਨਹਿਰੀ ਸ਼ਾਮ ਸ਼ਿਵ ਕੁਮਾਰ ਬਟਾਲਵੀ ਦੇ ਨਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਿਵ ਕੁਮਾਰ  ਬਟਾਲਵੀ ਨੂੰ ਉਨ੍ਹਾਂ ਦੀਆਂ ਰਚਨਾਵਾਂ ਨੂੰ ਗਾ ਕੇ ਯਾਦ ਕੀਤਾ ਗਿਆ। ਸਮਾਗਮ ਦਾ ਆਗਾਜ਼ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ।
ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਦੇ ਸਾਬਕਾ ਵਾਈਸ-ਚਾਂਸਲਰ, ਡਾ. ਐਸ.ਐਸ. ਗਿੱਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਲੇਡੀ ਵਾਈਸ-ਚਾਂਸਲਰ, ਡਾ. ਸਰਵਜੀਤ ਕੌਰ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ। ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਡਾ. ਮਿਸਜ਼ ਬਰਾੜ ਨੇ ਕਿਹਾ ਕਿ ਸੰਗੀਤ ਰੂਹ ਦੀ ਖੁਰਾਕ ਹੁੰਦਾ ਹੈ ਅਤੇ ਮਨੁੱਖ ਦੇ ਮਨ ਨੂੰ ਸ਼ਾਂਤੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸੰਗੀਤ ਭਾਰਤੀ ਪਰੰਪਰਾ ਦਾ ਅਟੁੱਟ ਅੰਗ ਹੈ ਅਤੇ ਇਹ ਸਦੀਆਂ ਤੋਂ ਸਾਡੇ ਸਮਾਜ ਵਿਚ ਰਚਿਆ ਮਿਚਿਆ ਹੈ।  ਇਸ ਮੌਕੇ ਡਾ. ਗਿੱਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਅਧਿਆਪਕਾਂ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply