Friday, March 13, 2026

ਨਰੇਗਾ ਅਤੇ ਪਨਕੈਪਾ ਸਕੀਮ ਤਹਿਤ 270 ਹੈਕਟੇਅਰ ਰਕਬੇ ਵਿੱਚ 1 ਲੱਖ 45 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਮਿਥਿਆ

PPN2407201512

ਪਠਾਨਕੋਟ, 24  ਜੁਲਾਈ (ਪ.ਪ) – ਵਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਨਰੇਗਾ ਅਤੇ ਪਨਕੈਪਾ ਸਕੀਮ ਤਹਿਤ 270 ਹੈਕਟੇਅਰ ਰਕਬੇ ਵਿੱਚ 1 ਲੱਖ 45 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ, ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਡਾ. ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ, ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਡਾ. ਦਰਸ਼ਨ ਪਾਲ ਬਾਗਬਾਨੀ ਵਿਕਾਸ ਅਫ਼ਸਰ, ਵਿਸ਼ੇਸ਼ ਕੁਮਾਰ ਸਹਾਇਕ ਡਾਇਰੈਕਟਰ ਮੱਛੀ ਪਾਲਣ, ਗੁਰਿੰਦਰ ਸਿੰਘ ਰੰਧਾਵਾ ਸੀਨੀਅਰ ਮੱਛੀ ਪਾਲਣ ਅਫ਼ਸਰ, ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਹ ਵਧੂ ਕਿਸਾਨ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਆਰ.ਕੇ.ਵੀ.ਵਾਈ ਸਕੀਮ ਤਹਿਤ ਕਿਸਾਨਾਂ ਨੂੰ 1 ਲੱਖ 58 ਹਜਾਰ ਕਲੋਨਲ ਪੌਦੇ ਮੁਫ਼ਤ ਵਣ ਵਿਭਾਗ ਪਠਾਨਕੋਟ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਬੈਟਰੀ ਉਪਰੇਟਿਡ ਸਪਰੇ ਪੰਪ ਸਬਸਿਡੀ ‘ਤੇ ਦਿੱਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤੀ ਦੀਆਂ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹੇ ਅੰਦਰ ਇਸ ਸਾਲ ਦੌਰਾਨ ਇੱਕ ਜ਼ਿਲ੍ਹਾ ਪੱਧਰ ਦਾ, ਤਿੰਨ ਬਲਾਕ ਪੱਧਰ ਦੇ ਅਤੇ 40 ਪਿੰਡ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਲਗਾ ਕੇ 2533 ਕਿਸਾਨਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਨੇ ਖੇਤੀਬਾੜੀ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ। ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਕਿਹਾ ਕਿ ਉਹ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਵਿੱਚ ਹੋਰ ਅਗਾਹ ਵਧੂ ਕਿਸਾਨਾਂ ਨੂੰ ਸ਼ਾਮਲ ਕਰਨ ਅਤੇ ਝੋਨੇ ਦੀ ਫਸਲ ਦੌਰਾਨ ਖਾਦ ਦੀ ਕੋਈ ਕਮੀ ਨਾ ਆਉਣ ਦੇਣ।
ਮੀਟਿੰਗ ਵਿੱਚ ਹਾਜ਼ਰ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ ਮਹੀਨੇ ਦੌਰਾਨ ਮਿੱਟੀ ਦੇ 2578  ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕੁਆਲਿਟੀ ਕੰਟਰੋਲ ਤਹਿਤ ਪਿਛਲੇ ਮਹੀਨੇ ਦੌਰਾਨ ਖਾਦਾਂ ਦੇ 16 ਅਤੇ ਕੀੜੇਮਾਰ ਦਵਾਈਆਂ ਦੇ 5 ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਬੀਜ ਐਕਟ ਤਹਿਤ ੪੮ ਸੈਂਪਲ ਅਤੇ ਸਰਵਿਸ ਤਹਿਤ 44 ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ ਹਨ।
ਇਸ ਉਪਰੰਤ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ, ਪੈਡਿੰਗ ਯੂ.ਸੀ. (ਵਰਤੋਂ ਸਰਟੀਫਿਕੇਟ) ਅਤੇ ਐਨ.ਆਰ.ਐਚ.ਐਮ(ਨੈਸ਼ਨਲ ਰੂਰਲ ਹੈਲਥ ਮਿਸ਼ਨ) ਸਬੰਧੀ ਆਯੋਜਿਤ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਵਿਭਾਗਾਂ ਵੱਲੋਂ ਪਿਛਲੇ ਮਹੀਨੇ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਡਾ. ਅਨਿਲ ਮਹਿੰਦਰਾ ਸਿਵਲ ਸਰਜਨ, ਮਨਮੋਹਨ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply