Friday, March 13, 2026

ਕੁੱਲੂ ਹਾਦਸੇ ਦੇ ਪੀੜਤਾਂ ਦੀ ਸਹਾਇਤਾ ਲਈ ਬਠਿੰਡਾ, ਮਾਨਸਾ ਅਤੇ ਬਰਨਾਲਾ ਤੋਂ ਵਿਸ਼ੇਸ਼ ਟੀਮਾਂ ਭੇਜੀਆਂ

ਪੀੜਤਾਂ ਦੀ ਸਹਾਇਤਾ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ – ਬੀਬੀ ਬਾਦਲ
ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ 6 ਲਾਸ਼ਾਂ ਦੀ ਹੋਈ ਸ਼ਨਾਖਤ ਡੀ.ਸੀ

Harsimrat Badal

ਬਠਿੰਡਾ, 24 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁੱਲੂ ਵਿਖੇ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਦੀ ਭਾਵੇਂ ਭਰਪਾਈ ਨਹੀਂ ਹੋ ਸਕਦੀ, ਪਰ ਬਠਿੰਡਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵਲੋਂ ਪੀੜਤਾਂ ਦੀ ਸਹਾਇਤਾ ਲਈ ਵਿਸ਼ੇਸ਼ ਟੀਮਾਂ ਭੇਜੀਆਂ ਗਈਆਂ ਹਨ, ਜਿਨ੍ਹਾਂ ਵਲੋਂ ਪ੍ਰਾਪਤ ਹੋਣ ਵਾਲੀਆਂ ਲਾਸ਼ਾਂ ਅਤੇ ਜ਼ਖਮੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਇਲਾਕਾ ਵਾਸੀਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੀੜਤ ਵਿਅਕਤੀਆਂ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇਗੀ ਅਤੇ ਉਚਿੱਤ ਮੁਆਵਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਬੀਬੀ ਬਾਦਲ ਨੇ ਕਿਹਾ ਕਿ ਪ੍ਰਮਾਤਮਾ ਇਨ੍ਹਾਂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਇਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।ਉਨ੍ਹਾਂ ਕਿਹਾ ਕਿ ਪੀੜਤਾਂ ਦੀ ਹਰ ਸੰਭਵ ਮਦਦ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।ਉਧਰ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ 6 ਵਿਅਕਤੀਆਂ ਦੀਆਂ ਲਾਸ਼ਾਂ ਦੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਵਿਚ ਲੇਲੇਵਾਲਾ ਪਿੰਡ ਤੋਂ ਬਲਜੀਤ ਕੌਰ ਪੁੱਤਰੀ ਨਾਜਰ ਸਿੰਘ ਅਤੇ ਸ਼ੇਰ ਸਿੰਘ ਪੁੱਤਰ ਪੂਰਨ ਸਿੰਘ, ਜਗ੍ਹਾ ਰਾਮ ਤੀਰਥ ਤੋਂ ਬੰਤ ਕੌਰ ਪਤਨੀ ਚੰਦ ਸਿੰਘ ਅਤੇ ਮਨਜੀਤ ਕੌਰ ਪਤਨੀ ਜਰਨੈਲ ਸਿੰਘ, ਮਹਿਰਾਜ ਤੋਂ ਗੁਰਬਖਸ਼ ਸਿੰਘ ਏ.ਐਸ.ਆਈ (ਰਿਟਾ.) ਅਤੇ ਉਸਦੀ ਪਤਨੀ ਅੰਗਰੇਜ਼ ਕੌਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 6 ਜ਼ਖਮੀਆਂ ਦੀ ਵੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਵਿਚ ਲੇਲੇਵਾਲਾ ਤੋਂ ਅਮਨਦੀਪ ਕੌਰ ਪੁੱਤਰੀ ਗੁਰਮੇਲ ਸਿੰਘ, ਸੰਦੀਪ ਕੌਰ ਪੁੱਤਰੀ ਦਰਬਾਰਾ ਸਿੰਘ, ਕਾਬਲ ਸਿੰਘ ਪੁੱਤਰ ਨਾਜਰ ਸਿੰਘ ਅਤੇ ਹਰਭਜਨ ਸਿੰਘ ਪੁੱਤਰ ਸੀਤਾ ਸਿੰਘ (ਚੰਡੀਗੜ੍ਹ ਰੈਫਰ), ਕਾਲੇਵਾਂਦਰ ਤੋਂ ਸੁਖਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਅਤੇ ਗੁਰਨਾਮ ਕੌਰ ਪਤਨੀ ਗੁਰਚਰਨ ਸਿੰਘ ਸ਼ਾਮਿਲ ਹਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply