ਜੰਡਿਆਲਾ ਗੁਰੁ, 25 ਜੁਲਾਈ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਜੰਡਿਆਲਾ ਗੁਰੂ ਤੋਂ ਉਘੇ ਸਮਾਜ ਸੇਵਕ ਅਤੇ ਸੀਨੀਅਰ ਬਜੁੱਰਗ ਪੱਤਰਕਾਰ ਸ੍ਰ. ਇਕਬਾਲ ਸਿੰਘ ਵੀਰ ਦਾ ਬੀਤੇ ਕੱਲ੍ਹ ਅਚਾਨਕ ਦਿਲ ਦੇ ਦੌਰੇ ਨਾਲ ਦਿਹਾਂਤ ਹੋ ਗਿਆ।ਸ੍ਰ. ਇਕਬਾਲ ਸਿੰਘ ਜੋ ਕਿ ਪੰਜਾਬੀ ਪੱਤਰਕਾਰੀ ਦੇ ਪੁਰਾਣੇ ਥੰਮ ਸਨ ਨੇੇ ਆਪਣੀ ਸਾਰੀ ਉਮਰ ਸਮਾਜ ਸੇਵਾ ਲਈ ਅਰਪਣ ਕਰ ਦਿਤੀ।ਇਸ ਮੌਕੇ ਮਾਝਾ ਪ੍ਰੈਸ ਕਲੱਬ ਅਤੇ ਜੰਡਿਆਲਾ ਪੈ੍ਰਸ ਕਲੱਬ ਦੇ ਅਹੁਦੇਦਾਰਾਂ ਨੇ ਇੱਕ ਹੰਗਾਮੀ ਮੀਟਿੰਗ ਸੱਦ ਕੇ ਇਕ ਸ਼ੋਕ ਮਤਾ ਪਾਸ ਕੀਤਾ।ਜਿਸ ਵਿੱਚ ਵਿਛੜੀ ਰੂਹ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸ੍ਰ. ਇਕਬਾਲ ਸਿੰਘ ਦੀ ਮ੍ਰਿਤਕ ਦੇਹ ਦਾ ਸੰਸਕਾਰ ਐਤਵਾਰ ਨੂੰ ਸ਼ਮਸਾਨ ਘਾਟ ਗਊਸ਼ਾਲਾ ਰੋਡ ਵਿੱਖੇ ਹੋਵੇਗਾ।ਇਸ ਮੌਕੇ ਮਾਝਾ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਵਿੱਚ ਪ੍ਰਧਾਨ ਗੁਰਦੀਪ ਸਿੰਘ ਨਾਗੀ, ਜੰਡਿਆਲਾ ਪੈ੍ਰਸ ਕਲੱਬ ਦੇ ਪ੍ਰਧਾਨ ਵਰਿੰਦਰ ਸਿੰਘ, ਭੂਪਿੰਦਰ ਸਿੰਘ ਸਿੱਧੂ, ਸਤਿੰਦਰਬੀਰ ਸਿੰਘ ਹੁੰਦਲ, ਵਰੁਣ ਸੋਨੀ, ਕੁਲਦੀਪ ਸਿੰਘ ਭੁਲਰ, ਗੋਪਾਲ ਸਿੰਘ, ਹਰਿੰਦਰ ਪਾਲ ਸਿੰਘ, ਨਰਿੰਦਰ ਸੂਰੀ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ, ਰਾਮਸ਼ਰਨਜੀਤ ਸਿੰਘ, ਅਨਿਲ ਕੁਮਾਰ, ਸਤਪਾਲ ਵਿਨਾਇਕ, ਰਵਿੰਦਰ ਸਿੰਘ, ਜਗਤਾਰ ਸਿੰਘ ਬੰਡਾਲਾ ਪ੍ਰਮੁੱਖ ਤੌਰ ਤੇ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media