Tuesday, September 29, 2026

ਬੱਚਿਆਂ ਨੇ ਵਾਧੂ ਸਮਾਨ ਤੋਂ ਤਿਆਰ ਮਾਡਲਾਂ ਦੀ ਲਗਾਈ ਪ੍ਰਦਰਸ਼ਨੀ

PPN2607201513

ਪੱਟੀ, 26 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਵੇਸਟ ਸਮਾਨ ਨਾਲ ਤਿਆਰ ਕੀਤੇ ਗਏ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਘਰ ਵਿੱਚ ਪਏ ਵਾਧੂ ਸਮਾਨ ਨਾਲ ਇਹ ਮਾਡਲ ਤਿਆਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਵਾਧੂ ਚੀਜ਼ਾਂ ਨੂੰ ਸੁੱਟਣ ਦੀ ਬਜਾਇ ਉਨ੍ਹਾਂ ਨੂੰ ਵਰਤੋਂ ਵਿੱਚ ਲਿਆਉਣਾ ਸਿੱਖਦੇ ਹਨ।
ਇਸ ਮੌਕੇ ‘ਤੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਇਨ੍ਹਾਂ ਮਾਡਲਾਂ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ‘ਤੇ ਪ੍ਰਿੰਸੀਪਲ ਵੱਲੋਂ ਵਧੀਆ ਕਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਦੂਜੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੀ ਆਪਣੇ ਘਰ ਵਿੱਚ ਫਾਲਤੂ ਪਏ ਸਮਾਨ ਦੀ ਵਰਤੋਂ ਕਰਕੇ ਆਪਣੇ ਅੰਦਰਲੇ ਕਲਾਕਾਰ ਨੂੰ ਨਿਖਾਰਣ। ਇਸ ਮੌਕੇ ‘ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply