Friday, November 22, 2024

ਖਾਲਸਾ ਕਾਲਜ ਵਿਖੇ 7 ਰੋਜ਼ਾ ਪੁਸਤਕ ਮੇਲਾ ਪਹਿਲੀ ਅਗਸਤ ਤੋਂ

Deep Kahanikar

ਅੰਮ੍ਰਿਤਸਰ, 27 ਜੁਲਾਈ (ਸੁਖਬਰਿ ਖੁਰਮਨੀਆ) – ਪੁਸਤਕ ਸਭਿਆਚਾਰ ਨੂੰ ਪ੍ਰਫੁਲਤ ਕਰਨ ਅਤੇ ਆਮ ਲੋਕਾਂ ਵਿੱਚ ਕਿਤਾਬਾਂ ਪੜ੍ਹਨ ਦੀ ਚੇਟਕ ਪੈਦਾ ਕਰਨ ਲਈ ਨੈਸ਼ਨਲ ਬੁੱਕ ਟ੍ਰਸਟ ਇੰਡੀਆ ਵੱਲੋਂ ਇਤਿਹਾਸਕ ਖਾਲਸਾ ਕਾਲਜ ਦੇ ਸਹਿਯੋਗ ਨਾਲ ਵਿਸ਼ਾਲ 7 ਰੋਜ਼ਾ ਪੁਸਤਕ ਮੇਲਾ ਕਰਵਾਇਆ ਜਾ ਰਿਹਾ ਹੈ। ਨੈਸ਼ਨਲ ਬੁੱਕ ਟ੍ਰਸਟ ਇੰਡੀਆ ਦੇ ਡਿਪਟੀ ਡਾਇਰੈਕਟਰ ਮਿਸ਼ਰਦੀਪ ਭਾਟੀਆ ਦੇ ਹਵਾਲੇ ਨਾਲ ਅੱਜ ਇੱਥੇ ਜਾਰੀ ਬਿਆਨ ਵਿੱਚ ਦੀਪ ਦਵਿੰਦਰ ਸਿੰਘ, ਡਾ. ਆਤਮ ਰੰਧਾਵਾ ਅਤੇ ਦੇਵ ਦਰਦ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਅਗਸਤ ਸ਼ਨੀਵਾਰ ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਹੜੇ ਵਿੱਚ ਸ਼ੁਰੂ ਹੋਣ ਵਾਲੇ ਇਸ ਪੁਸਤਕ ਮੇਲੇ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਸ੍ਰ: ਰਜਿੰਦਰ ਮੋਹਨ ਸਿੰਘ ਛੀਨਾ, ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਵਿਸ਼ੇਸ਼ ਮਹਿਮਾਨ ਪ੍ਰਿੰ: ਡਾ. ਸੁਖਬੀਰ ਕੌਰ ਮਾਹਲ, ਡਾ. ਸੁਖਬੀਰ ਸਿੰਘ, ਡਾ. ਹਰਭਜਨ ਸਿੰਘ ਭਾਟੀਆ, ਡਾ. ਸੁਖਦੇਵ ਸਿੰਘ ਖਹਿਰਾ, ਡਾ. ਦਰਿਆ, ਡਾ. ਜੋਗਿੰਦਰ ਕੈਰੋਂ, ਸ੍ਰੀ ਕੇਵਲ ਧਾਲੀਵਾਲ, ਡਾ. ਪਰਮਿੰਦਰ, ਡਾ. ਊਧਮ ਸਿੰਘ ਸ਼ਾਹੀ ਅਤੇ ਸ੍ਰੀ ਜਗਦੀਸ਼ ਸੱਚਦੇਵਾ ਸਾਂਝੇ ਤੌਰ ਤੇ ਸ਼ਮਾ ਰੋਸ਼ਨ ਕਰਕੇ ਕਰਨਗੇ। ਉਨ੍ਹਾਂ ਦੱਸਿਆ ਕਿ ਸਵੇਰੇ 11:00 ਵਜੇ ਤੋਂ ਸ਼ਾਮ 7:00 ਵਜੇ ਤੱਕ ਚੱਲਣ ਵਾਲੇ ਇਸ 7 ਰੋਜ਼ਾ ਪੁਸਤਕ ਮੇਲੇ ਵਿੱਚ ਪੰਜਾਬੀ, ਹਿੰਦੀ, ਅੰਗ੍ਰੇਜੀ ਅਤੇ ਉਰਦੂ ਭਾਸ਼ਾ ਵਿੱਚ ਵੱਖ-ਵੱਖ ਲੇਖਕਾਂ ਦੀਆਂ ਲਗਭਗ 1500 ਤੋਂ ਉਪਰ ਪੁਸਤਕਾਂ 20 ਪ੍ਰਤੀਸ਼ਤ ਰਿਆਇਤ ਤੇ ਪਾਠਕਾਂ ਲਈ ਉਪਲੱਬਧ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਟ੍ਰਸਟ ਵੱਲੋਂ ਇੰਨ੍ਹਾਂ ਦਿਨਾਂ ਵਿੱਚ ਪੁਸਤਕਾਂ ਵਾਲੀ ਮੋਬਾਇਲ ਵੈਨ ਸ਼ਹਿਰ ਦੇ ਵੱਖ ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਸਥਾਨਾਂ ਤੇ ਪੁਸਤਕ ਪ੍ਰਦਰਸ਼ਨੀ ਕਰਕੇ ਲੋਕਾਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply