Tuesday, September 29, 2026

ਧਰਮ ਪ੍ਰਚਾਰ ਕਮੇਟੀ ਵੱਲੋਂ ਬੀਬੀ ਰਜਨੀ ਸਕੂਲ਼ ਵਿਖੇ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਗਏ

PPN2707201510

ਪੱਟੀ, 27 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾਂ ਨਿਰਦੇਸਾਂ ਤਹਿਤ ਜਥੇਦਾਰ ਖੁਸ਼ੰਿਵੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਬਲਵਿੰਦਰ ਸਿੰਘ ਜੌੜਾ ਧਰਮ ਪ੍ਰਚਾਰ ਕਮੇਟੀ ਦੇ ਵੱਡਮੁਲੇ ਸਹਿਯੋਗ ਸਦਕਾ ਧਾਰਮਿਕ ਪ੍ਰੀਖਿਆ ਵਿਚੋਂ ਪਾਸ ਹੋਏ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ।ਭਾਈ ਹੀਰਾ ਸਿੰਘ ਮਨਿਹਾਲਾ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਦਿਲਬਾਗ ਸਿੰਘ ਸਭਰਾ ਪ੍ਰਚਾਰਕ ਜੋ ਕਿ ਸ੍ਰੀ ਅੰਮ੍ਰਿਤਸਰ ਤੋਂ ਬੱਚਿਆਂ ਦੇ ਸਰਟੀਫਿਕੇਟ ਲੈਕੇ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਇਸ ਮੌਕੇ ਜਥੇਦਾਰ ਭਾਟੀਆ ਨੇ ਕਿਹਾ ਕਿ ਦੁਨਿਆਵੀ ਪੜਾਈ ਦੇ ਨਾਲ-ਨਾਲ ਹਰ ਸਿੱਖ ਬੱਚੇ ਨੂੰ ਗੁਰਮਤਿ ਸਿਧਾਂਤ ਬਾਰੇ ਵੀ ਜਾਣਕਾਰੀ ਬਹੁਤ ਜਰੂਰੀ ਹੈ।ਇਸ ਮੌਕੇ ਤੇ ਪ੍ਰਿੰਸੀਪਲ ਮਧੂ ਬਾਲਾ, ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜੋਟ ਵਾਲੇ,ਅਮਰਜੀਤ ਸਿੰਘ ਐਚ,ਕੇ, ਸਰਪੰਚ ਸੁਖਜਿੰਦਰ ਸਿੰਘ, ਦਲਜੀਤ ਕੌਰ,ਪ੍ਰਭਜੀਤ ਕੌਰ, ਅਮਨਦੀਪ ਸਿੰਘ ਰਾਜੂ ਆਦਿ ਹਾਜਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply