Tuesday, September 29, 2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਜਾਣ ਦੇ ਚਾਹਵਾਨ ਪਾਸਪੋਰਟ

15 ਅਗਸਤ ਤ’ਕ ਜਮ੍ਹਾਂ ਕਰਵਾਉਣ

ਅੰਮ੍ਰਿਤਸਰ, 27 ਜੁਲਾਈ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾਕਟਰ ਰੂਪ ਸਿੰਘ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2015 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਸਿਫਾਰਸ਼ ਸਹਿਤ 15 ਅਗਸਤ 2015 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜਿਹੜੇ ਯਾਤਰੂ ਮਹੀਨਾ ਨਵੰਬਰ 2015 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੁੇਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ 15 ਅਗਸਤ 2015 ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਉਨ੍ਹਾਂ ਦੇ ਪਾਸਪੋਰਟ ਲਿਸਟ ਵਿੱਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼ੋ੍ਰਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58, 59 ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਉਨ੍ਹਾਂ ਨਾਲ ਸ. ਜਸਪਾਲ ਸਿੰਘ ਵਧੀਕ ਸਕ’ਤਰ ਯਾਤਰਾ ਵਿਭਾਗ ਸ਼ੋ੍ਰਮਣੀ ਕਮੇਟੀ ਵੀ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply