Tuesday, September 29, 2026

ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਦਸਤ ਰੋਕੂ ਪੰਦਰਵਾੜੇ ਦੀ ਕੀਤੀ ਸ਼ੁਰੂਆਤ

PPN2707201517

ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਸਿਹਤ ਵਿਭਾਗ ਵੱਲੋ ਮਿਲੇ ਹੁਕਮਾਂ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਮ.ਓ ਜੰਡਵਾਲਾ ਭੀਮੇਸ਼ਾਹ ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਉਨ੍ਹਾਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਓ.ਆਰ.ਐਸ ਦੇ ਪੈਕੇਟ ਅਤੇ ਜਿੰਕ ਦੀਆਂ ਗੋਲੀਆਂ ਵੰਡੀਆਂ।  ਇਸ ਮੌਕੇ ਡਾ. ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 0 ਤੋਂ 6 ਮਹੀਨੇ ਦੇ ਬੱਚੇ ਨੂੰ ਜੇਕਰ ਮਾਂ ਦਾ ਦੁੱਧ ਹੀ ਦਿੱਤਾ ਜਾਵੇ ਤਾਂ ਬੱਚੇ ਨੂੰ ਦਸਤ ਲੱਗਣ ਦਾ ਖਤਰਾ ਘੱਟ ਰਹਿੰਦਾ ਹੈ। ਇਸ ਉਮਰ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਦਸਤ ਲੱਗਣ ਤੇ ਬੱਚਿਆਂ ਨੂੰ ਓ.ਆਰ.ਐਸ ਦਾ ਘੋਲ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਬੀ.ਈ.ਈ. ਮਨਬੀਰ ਸਿੰਘ ਨੇ ਦੱਸਿਆ ਕਿ ਦਸਤ ਰੋਕੂ ਪੰਦਰਵਾੜੇ ਤਹਿਤ ਫੀਲਡ ਸਟਾਫ ਵੱਲੋਂ ਬੱਚਿਆਂ ਨੂੰ ਓਆਰਐਸ ਦਾ ਘੋਲ ਅਤੇ ਜਿੰਕ ਦੀਆਂ ਗੋਲੀਆਂ ਦੀ ਵੰਡ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਵਿਚ ਇਸ ਤਰ੍ਹਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਣਕਾਰੀ ਦਿੱਤੀ ਜਾਵੇਗੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply