Tuesday, September 29, 2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਧਾਰਮਿਕ ਸਮਾਗਮ ਆਯੋਜਿਤ

PPN2707201520

ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ ਛਾਇਆ ਹੇਠ ਸਾਹਿਬ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਗਿਆ। ਸਾਹਿਬ ਪਾਠ ਦੇ ਭੋਗ ਉਪਰੰਤ ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀ ਗੁਰੂ ਸਾਹਿਬ ਵੱਲੋਂ ਦਰਸਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਗਿਆਨ ਦੇ ਅੱਗੇ ਉਮਰ ਦੀ ਕੋਈ ਸੀਮਾ ਨਹੀਂ ਹੁੰਦੀ ਜਿਸ ਨੂੰ ਪ੍ਰਮਾਣਿਤ ਕਰਦੇ ਹੋਏ ਗੁਰੂ ਸਾਹਿਬ ਨੇ ਛੋਟੀ ਉਮਰ ਦੇ ਵਿਚ ਵਹਿਮਾਂ ਭਰਮਾਂ ਅਤੇ ਅਹੰਕਾਰ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਕੱਢਣ ਲਈ ਗੁੰਗੇ ਬੋਲੇ ਗੁਰਸਿੱਖ ਛੱਜੂ ਝੀਬਰ ਤੋਂ ਸੀ੍ਰਮਦ ਭਗਵਤ ਗੀਤਾ ਦੇ ਅਰਥ ਕਰਵਾ ਕੇ ਸੁਚੱਜੇ ਮਾਰਗ ਤੇ ਚੱਲਣ ਦਾ ਮਾਰਗ ਦਰਸਾਇਆ। ਉਪਰੰਤ ਨੌਜੁਆਨ ਨੂੰ ਨਸ਼ਿਆਂ ਤੋ ਕਿਨਾਰਾ ਕਰਨ ਅਤੇ ਅੰਮ੍ਰਿਤਧਾਰੀ ਹੋ ਕੇ ਗੁਰਸਿੱਖੀ ਜੀਵਨ ਜਿਊਣ ਦਾ ਪ੍ਰਣ ਕਰਵਾਇਆ ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਭਾਈ ਬਲਜੀਤ ਸਿੰਘ ਰੰਗੀਆਂ, ਭਾਈ ਮੇਵਾ ਸਿੰਘ ਮਾਹਮਦਪੁਰ, ਭਾਈ ਜਰਨੈਲ ਸਿੰਘ ਅਲੀਪੁਰ, ਭਾਈ ਨਛੱਤਰ ਸਿੰਘ ਬਮਾਲ, ਭਾਈ ਆਤਮਾ ਸਿੰਘ ਹੱਥਨ ਤੋ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀਆਂ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply