Thursday, March 5, 2026

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

PPN2807201506

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸ’ਗੂ) – ਸਿ’ਖ ਜਗਤ ਦੀ ਪ੍ਰਮ’ੁਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚ’ਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 9 ਅਗਸਤ 2015 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਇਸ ਦਿਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇੱਕ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਅ’ਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇਕ ਮੀਟਿੰਗ ਹੋਈ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ ਸ. ਧਨਰਾਜ ਸਿੰਘ, ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਣਾ, ਐਡੀ: ਸੱਕਤਰ ਅਤੇ ਮੈਨੇਜਰ ਜੀ. ਟੀ. ਰੋਡ ਸਕੂਲ ਸ. ਹਰਮਿੰਦਰ ਸਿੰਘ, ਐਡੀ: ਸੱਕਤਰ ਸ. ਸਰਬਜੀਤ ਸਿੰਘ, ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਸੰਤੋਖ ਸਿੰਘ ਸੇਠੀ, ਸz. ਇੰਦਰਪ੍ਰੀਤ ਸਿੰਘ ਚੱਢਾ, ਸ. ਨਵਪ੍ਰੀਤ ਸਿੰਘ, ਡਾ: ਧਰਮਵੀਰ ਸਿੰਘ ਡਾਇਰੈਕਟਰ ਐਜੂਕੇਸ਼ਨ, ਸ. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ), ਸ. ਸੁਰਿੰਦਰ ਸਿੰਘ ਅਤੇ ਸਭਾ ਸੁਸਾਇਟੀਆਂ ਦੇ ਪ੍ਰਮੁੱਖ ਸ਼ਾਮਲ ਹੋਏ ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਦੀਵਾਨ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਿੱਖ ਪੰਥ ਦੇ ਜਿਹੜੇ ਮਹਾਨ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ, ਉਨ੍ਹਾਂ ਵਿੱਚ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਵਾਲੇ, ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ, ਭਾਈ ਦਵਿੰਦਰ ਸਿੰਘ ਜੀ ਸੋਢੀ, ਭਾਈ ਇੰਦਰਜੀਤ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਬੀਬੀ ਪ੍ਰਭਜੋਤ ਕੌਰ ਜੀ ਸਕੂਲ ਜਥਾ ਸ਼ਾਮਲ ਹਨ । ਕੀਰਤਨ ਦਰਬਾਰ ਦੇ ਸ਼ੁਭ ਅਵਸਰ ਤੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਕੌਮ ਦੀਆਂ ਕੁਝ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਜਿਹਨਾਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ: ਜਸਪਾਲ ਸਿੰਘ, ਪ੍ਰਿੰਸੀਪਲ ਖਾਲਸਾ ਕਾਲਜ ਡਾ: ਮਹਿਲ ਸਿੰਘ, ਸੱਕਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਾ: ਰੂਪ ਸਿੰਘ, ਸz. ਰਿਖੀਪਾਲ ਸਿਘ ਠਕਰਾਲ ਚੇਅਰਮੈਨ ਠਕਰਾਲ ਗਰੁੱਪ ਆਫ ਕੰਪਨੀਜ਼ ਸਿੰਗਾਪੁਰ, ਸz. ਕੁਲਵੰਤ ਸਿੰਘ ਕੋਹਲੀ ਪ੍ਰਧਾਨ ਲੋਕਲ ਕਮੇਟੀ ਮੁੰਬਈ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਤੋਂ ਸz. ਮਨਜਿੰਦਰ ਸਿੰਘ ਸਿਰਸਾ ਅਤੇ ਭਾਈ ਘਣਈਆ ਮਿਸ਼ਨ ਸੁਸਾਇਟੀ ਤੋਂ ਸz. ਮਨਜੀਤ ਸਿੰਘ ਸ਼ਾਮਲ ਹਨ । ਕੀਰਤਨ ਦਰਬਾਰ ਦੇ ਕਨਵੀਨਰ ਸz. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖੁਵੱਖ ਸੇਵਾ ਸੰਸਥਾਵਾਂ ਜਿਨ੍ਹਾਂ ਵਿੱਚ ਗੁਰਮਤਿ ਸਤਿਸੰਗ ਸਭਾ, ਸ੍ਰੀ ਅੰਮ੍ਰਿਤਸਰ ਸੇਵਕ ਸਭਾ, ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ਾਮਲ ਹਨ, ਦੀ ਮਦਦ ਨਾਲ ਇਸ ਕੀਰਤਨ ਦਰਬਾਰ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇੇ ਹਨ । ਇਸ ਕੀਰਤਨ ਦਰਬਾਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੁੰਦੀਆਂ ਹਨ । ਇਸ ਅਵਸਰ ਤੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਗਾਈ ਜਾਂਦੀ ਹੈ । ਇਸਦੇ ਨਾਲ ਹੀ ਮੀਟਿੰਗ ਵਿੱਚ ਸ਼ਾਮਲ ਸਾਰਿਆਂ ਨੂੰ ਕੀਰਤਨ ਦਰਬਾਰ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਪੂਰੇ ਜਜ਼ਬੇ ਨਾਲ ਕੰਮ ਕਰਨ ਲਈ ਆਖਿਆ ਗਿਆ । ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਿੰਗ ਕਮੇਟੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਮੂਹ ਸੰਗਤਾਂ ਨੂੰ ਵੱਧੁਚੜ੍ਹ ਕੇ ਕੀਰਤਨ ਦਰਬਾਰ ਵਿੱਚ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ ਗਈ ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply