Thursday, March 5, 2026

ਮਲਕਾ ਗੰਜ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ ਨੂੰ

ਨਵੀਂ ਦਿੱਲੀ, 28 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ (2016 ਵਿੱਚ) ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਸਾਲ ਭਰ ਚਲਣ ਵਾਲੀ ਲੜੀ ਅਧੀਨ, ਸ਼ਨੀਵਾਰ 01 ਅਗਸਤ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਲਕਾ ਗੰਜ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਹਰਿੰਦਰ ਸਿੰਘ ਹਜ਼ੂਰੀ ਰਾਗੀ ਸਿੰਘ ਸਭਾ, ਭਾਈ ਮਹਿਤਾਬ ਸਿੰਘ (ਸ੍ਰੀ ਅੰਮ੍ਰਿਤਸਰ) ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਤੇ ਭਾਈ ਲਖਵਿੰਦਰ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਉਨ੍ਹਾਂ ਦਸਿਆ ਕਿ ਇਸ ਮੌਕੇ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖੀ ਵੀ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply