Thursday, September 17, 2026

ਦੇਸ਼ ਨੂੰ ਅੰਦਰੋਂ ਅੰਦਰੀ ਖੋਖਲਾ ਕਰ ਰਿਹਾ ਹੈ ਅੱਤਵਾਦ – ਚੀਨੂੰ, ਹੀਰਾ

PPN2807201511

ਖਾਲੜਾ, 28 ਜੁਲਾਈ (ਰਿੰਪਲ ਖਾਲੜਾ) – ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਮਹੰਤ ਰਮੇਸ਼ ਨੰਦ ਸਰਸਵਤੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਚੇਅਰਮੈਨ ਅਜੇ ਕੁਮਾਰ ਚੀਨੂੰ ਤੇ ਮੁੱਖ ਸਲਾਹਕਾਰ ਪੰਜਾਬ ਪਰਮਿੰਦਰ ਸਿੰਘ ਹੀਰਾ ਨੇ ਕਿਹਾ ਕਿ ਅੱਤਵਾਦ ਦੇਸ਼ ਨੂੰ ਅੰਦਰੋਂ-ਅੰਦਰ ਖੋਖਲਾ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਖੇ ਹੋਈ ਦਿਲ-ਦਹਿਲਾਉਣ ਵਾਲੀ ਘਟਨਾ ਨੂੰ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਇਸ ਘਟਨਾ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜ੍ਹਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਅੱਤਵਾਦੀ ਅਜਿਹੀਆਂ ਹਰਕਤਾਂ ਨਾਲ ਆਪਣੇ ਨਾਪਾਕ ਇਰਾਦਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣਗੇ। ਇਸ ਮੌਕੇ ਮੈਂਬਰ ਸੁਖਦੇਵ ਸਿੰਘ, ਨੰਬਰਦਾਰ ਪ੍ਰਤਾਪ ਸਿੰਘ, ਬਲਦੇਵ ਸਿੰਘ, ਧਿਆਨ ਸਿੰਘ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply