Monday, September 14, 2026

ਡਾ. ਏ ਪੀ ਜੇ ਅਬਦੁਲ ਕਲਾਮ ਦੇਸ਼ ਦੀ ਮਹਾਨ ਸਖਸ਼ੀਅਤ ਸਨ – ਜਥੇ: ਅਵਤਾਰ ਸਿੰਘ

Avtar Singh Makkar

ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਏ ਪੀ ਜੇ ਅਬਦੁਲ ਕਲਾਮ ਦੇ ਇਕ ਸਮਾਗਮ ਦੌਰਾਨ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਅਬਦੁਲ ਕਲਾਮ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਦੇਸ਼ ਇਕ ਮਹਾਨ ਸਖਸ਼ੀਅਤ ਤੋਂ ਵਾਂਝਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਮਰਹੂਮ ਕਲਾਮ ਸਾਹਿਬ ਨੇ ਆਪਣੀ ਜ਼ਿੰਦਗੀ ਵਿੱਚ ਦੇਸ਼ ਨੂੰ ਸਾਇੰਸ ਤਕਨਾਲੋਜੀ ਰਾਹੀਂ ਵੱਡੀ ਦੇਣ ਦਿੱਤੀ ਹੈ।ਉਨ੍ਹਾਂ ਨੇ ਆਪਣੀ ਕਾਬਲੀਅਤ ਰਾਹੀਂ ਬਹੁਤ ਸਾਰੇ ਸਫਲ ਤਜ਼ਰਬੇ ਕਰਕੇ ਦੇਸ਼ ਦੀ ਰੱਖਿਆ ਪ੍ਰਣਾਲੀ ਨੂੰ ਮਿਜਾਈਲਾਂ ਦੇ ਕੇ ਬੇਹੱਦ ਮਜ਼ਬੂਤ ਬਣਾਇਆ ਹੈ।ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਸਖ਼ਸ਼ੀਅਤ ਦੇ ਅਚਾਨਕ ਅਕਾਲ ਚਲਾਣੇ ਕਰ ਜਾਣ ਨਾਲ ਦੇਸ਼ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਜਨਮ ਤੇ ਮੌਤ ਦੋਵੇਂ ਪਰਮਾਤਮਾ ਦੇ ਵੱਸ ਹਨ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ।ਇਸ ਲਈ ਅਰਦਾਸ ਹੈ ਸਤਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਦੇਸ਼ ਵਾਸੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply