Wednesday, April 1, 2026

ਸਰਕਾਰੀ ਕਾਲਜ਼ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ ਕੀਤਾ

PPN2907201503

ਮਾਲੇਰਕੋਟਲਾ 28 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ਼ ਵਿੱਚ ਐਨ.ਐਸ.ਯੂ.ਆਈ ਦੇ ਪ੍ਰਧਾਨ ਸ਼੍ਰੀ ਸਾਕਿਬ ਅਲੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ ਕੀਤਾ ਗਿਆ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸ਼੍ਰੀ ਸਾਕਿਬ ਅਲੀ ਨੇ ਕਿਹਾ ਕਿ ਐਨ.ਐਸ.ਯੂ ਦੀ ਟੀਮ ਮੈਡਮ ਰਜ਼ੀਆ ਸੁਲਤਾਨਾ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੋਈ ਵਿਦਿਆਰਥੀਆਂ ਦੀ ਸੇਵਾ ਕਰਦੀ ਆ ਰਹੀ ਹੈ, ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਵਿੱਚ ਵਿਗੜਦੇ ਹਲਾਤਾਂ ਨੂੰ ਦੇਖਦੇ ਹੋਏ ਐਨ.ਐਸ.ਯੂ.ਆਈ ਦੀ ਟੀਮ ਵਲੋਂ ਆਊਟਸਾਇਡਰਾਂ ਤੇ ਨੱਥ ਪਾਈ ਜਾਵੇੇਗੀ ਤੇ ਕਾਲਜ ਦੇ ਹੋਰਨਾਂ ਕੰਮਾਂ ਵੱਲ ਵੀ ਧਿਆਨ ਦੇਵੇਗੀ।ਉਨ੍ਹਾਂ ਅੱਗੇ ਕਿਹਾ ਕਿ ਪੀ.ਟੀ.ਏ ਫ਼ੰਡ 900/-ਰੁਪਏ ਤੋਂ ਵਧਾ ਕੇ 2000/- ਰੁਪਏ ਕਰ ਦਿੱਤਾ, ਜਿਸ ਨਾਲ ਗਰੀਬ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲ ਪੇਸ਼ ਆਵੇਗੀ।ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੀ.ਟੀ.ਏ ਫੰਡ ਵਿੱਚ ਕੀਤੇ ਵਾਧੇ ਨੂੰ ਵਾਪਸ ਨਾ ਲਿਆ ਗਿਆ ਤਾਂ ਐਨ.ਐਸ.ਯੂ.ਆਈ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ।ਇਸ ਮੌਕੇ ਸੀਮਾ ਬਬਲੀ, ਮੁਹੰਮਦ ਯਾਸਰ, ਮੁਹੰਮਦ ਇਮਰਾਨ, ਮੁਹੰਮਦ ਆਮਿਰ, ਮੁਹੰਮਦ ਆਰਿਫ ਆਦਿ ਹਾਜ਼ਰ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply