Monday, September 14, 2026

ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ

PPN2907201504

ਮਾਲੇਰਕੋਟਲਾ, 28 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਹਰਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਮਾਲਵਾ ਜੋਨ ਜਿਸ ਵਿੱਚ ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਸ਼ਾਮਿਲ ਹਨ ਦੀ ਰੈਲੀ 1 ਅਗਸਤ 2015 ਨੂੰ ਸਵੇਰੇ 10 ਵਜੇ ਬਰਨਾਲਾ ਦੀ ਦਾਣਾ ਮੰਡੀ ਵਿੱਚ ਹੋਵੇਗੀ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਤੋਂ ਇਲਾਵਾ ਸੂਬਾ ਆਗੂ ਪੁੱਜਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਅਮਰਗੜ੍ਹ, ਪ੍ਰੈਸ ਸਕੱਤਰ ਜਸਪਾਲ ਸਿੰਘ ਲਸੋਈ, ਸਕੱਤਰ ਗੁਰਸਿੰਦਰ ਸਿੰਘ ਕੁੱਪ ਖੁਰਦ, ਮੀਤ ਪ੍ਰਧਾਨ ਗੁਰਦੇਵ ਸਿੰਘ ਬਦੇਸੇ, ਸਹਾਇਕ ਸਕੱਤਰ ਗੁਰਮੇਲ ਸਿੰਘ ਮਿੱਠੇਵਾਲ, ਗੁਰਜੰਟ ਸਿੰਘ ਸੇਹਕੇ, ਅੱਛਰੂ ਸਿੰਘ ਹਿੰਮਤਾਨਾ, ਹਰਬੰਸ ਸਿੰਘ ਤੋਲੇਵਾਲ, ਮੁਹੰਮਦ ਇਸਮਾਇਲ ਬੀੜ ਅਹਿਮਦਗੜ੍ਹ ਆਦਿ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply