Saturday, June 20, 2026

ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ

PPN2907201508
ਨਵੀਂ ਦਿੱਲੀ, 29 ਜੁਲਾਈ (ਅੰਮ੍ਰਿਤ ਲਾਲ ਮੰਨਣ) – ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਬਾਣੀ ਵਿਰਸਾ ਸੰਭਾਲ ਸਭਾ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਕਰਵਾਏ ਗਏ ਇਸ ਸਮਾਗਮ ਵਿੱਚ ਦਿੱਲੀ ਦੇ ਇਸਤਰੀ ਸਤਿਸੰਗ ਸਭਾਵਾਂ ਦੇ ਜਥਿਆਂ ਵੱਲੋਂ ਗੁਰਬਾਣੀ ਗਾਇਨ ਕੀਤਾ ਗਿਆ।
ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਇਸ ਮੌਕੇ ਹਾਜਰੀ ਭਰਦੇ ਹੋਏ ਕਮੇਟੀ ਵੱਲੋਂ ਗੁਰੂ ਮਹਿਲਾਂ ਅਤੇ ਗੁਰੂ ਮਾਤਾਵਾਂ ਦੀ ਯਾਦ ਵਿੱਚ ਸ਼ੁਰੂ ਕੀਤੀ ਗਈ ਯਾਦਗਾਰੀ ਲੜੀ ਤਹਿਤ ਇਹ ਸਮਾਗਮ ਕਰਾਉਣ ਦੀ ਜਾਣਕਾਰੀ ਦਿੱਤੀ।ਰਾਣਾ ਨੇ ਕਿਹਾ ਕਿ ਮਾਤਾ ਜੀ ਨੇ ਗੁਰੂ ਹਰਿਰਾਇ ਸਾਹਿਬ ਦੀ ਸਰਪ੍ਰਸ਼ਤੀ ਹੇਠ ਵਾਤਾਵਰਣ ਦੀ ਸੰਭਾਲ ਲਈ ਜੋ ਕਾਰਜ ਕੀਤਾ ਉਹ ਬੇਮਿਸ਼ਾਲ ਹੈ।ਸਭਾ ਵੱਲੋਂ ਇਸ ਮੌਕੇ ਰਾਣਾ ਅਤੇ ਕਮੇਟੀ ਮੈਂਬਰ ਬੀਬੀ ਧੀਰਜ ਕੌਰ ਨੂੰ ਸ਼ਾਲ ਸਿਰੋਪਾਓ ਅਤੇ ਯਾਦਗਾਰੀ ਚਿਨ੍ਹ ਦੇ ਕੇ ਸਨਮਾਨ ਕੀਤਾ ਗਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply