Sunday, December 22, 2024

ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਬੱਚਿਆਂ ਨੂੰ ਵੰਡੇ ਸਰਟੀਫਿਕੇਟ

U
U

ਪੱਟੀ, 29 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾਂ ਨਿਰਦੇਸਾਂ ਤਹਿਤ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਬਲਵਿੰਦਰ ਸਿੰਘ ਜੌੜਾ ਧਰਮ ਪ੍ਰਚਾਰ ਕਮੇਟੀ ਦੇ ਵੱਡਮੁਲੇ ਸਹਿਯੋਗ ਸਦਕਾ ਧਾਰਮਿਕ ਪ੍ਰੀਖਿਆ ਵਿਚੋਂ ਪਾਸ ਹੋੲ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਤੇ ਭਾਈ ਹੀਰਾ ਸਿੰਘ ਮਨਿਹਾਲਾ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਦਿਲਬਾਗ ਸਿੰਘ ਸਭਰਾ ਪ੍ਰਚਾਰਕ ਜੋ ਕਿ ਸ੍ਰੀ ਅੰਮ੍ਰਿਤਸਰ ਤੋਂ ਬੱਚਿਆਂ ਦੇ ਸਰਟੀਫਿਕੇਟ ਲੈਕੇ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਇਸ ਮੌਕੇ ਤੇ ਜਥੇਦਾਰ ਭਾਟੀਆਂ ਨੇ ਸਕੂਲ਼ ਦੀ ਵਿਦਿਆਰਥਣ ਜਸਨਦੀਪ ਕੌਰ ਜੋ ਕਿ ਇਸ ਪ੍ਰੀਖਿਆਂ ਚੋਂ ਪੂਰੇ ਪੰਜਾਬ ਚ ਪਹਿਲੇ ਸਥਾਨ ਤੇ ਆਈ ਨੂੰ ਵਧਾਈ ਦਿਤੀ ਅਤੇ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਭੇਜਿਆਂ 5100 ਦਾ ਨਗਦ ਇਨਾਮ ਦਿੱਤਾ।ਇਸ ਮੌਕੇ ਤੇ ਪ੍ਰਿੰਸੀਪਲ ਅਮਰਜੀਤ ਸਿੰਘ, ਹਰਸਿਮਰਨ ਸਿੰਘ, ਰਣਜੀਤ ਕੌਰ ਧਾਰਮਿਕ ਟੀਚਰ, ਭੁਪਿੰਦਰ ਸਿੰਘ ਮਿੰਟੂ ਮਾਹੀ ਰਿਸੋਟ ਵਾਲੇ,ਅਮਰਜੀਤ ਸਿੰਘ ਐਚ,ਕੇ, ਸਰਪੰਚ ਸੁਖਜਿੰਦਰ ਸਿੰਘ, ਦਲਜੀਤ ਕੌਰ,ਪ੍ਰਭਜੀਤ ਕੌਰ, ਅਮਨਦੀਪ ਸਿੰਘ ਰਾਜੂ ਆਦਿ ਹਾਜਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply