Friday, July 5, 2024

ਦਸ਼ਮੇਸ਼ ਪਬਲਿਕ ਸਕੂਲ ਵਿੱਚ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਖ਼ੇਡਾਂ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਨੂੰ ਰੋਕਿਆ ਜਾ ਸਕਦਾ ਹੈ-ਸਰੂਪ ਚੰਦ ਸਿੰਗਲਾ

PPN3007201504

ਬਠਿੰਡਾ, 30 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦਸ਼ਮੇਸ਼ ਪਬਲਿਕ ਸ਼ੀਨੀਅਰ ਸੈਕੰਡਰੀ ਸਕੂਲ ਬਠਿੰਡਾ ਵੱਲੋਂ ਵਾਲੀਵਾਲ ਤੇ ਦੌੜਾਕਾਂ ਨੂੰ ਖ਼ੇਡਾਂ ਵਾਲੀਆਂ ਕਿੱਟਾਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ। ਇਸ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆ ਮੁੱਖ ਮਹਿਮਾਨ ਐਮ. ਐਲ. ਏ. ਬਠਿੰਡਾ ਸ਼੍ਰੀ ਸਰੂਪ ਚੰਦ ਸਿੰਗਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਰੁਝਾਨ ਤੋਂ ਰੋਕਣ ਲਈ ਖ਼ੇਡਾਂ ਨੂੰ ਉਤਸ਼ਾਹ ਕਰਨ ਦਾ ਸੱਦਾ ਦਿੱਤਾ।ਉਹਨਾਂ ਦਸ਼ਮੇਸ਼ ਪਬਲਿਕ ਸਕੂਲ ਦੇ ਖਿਡਾਰੀਆਂ ਨੂੰ ਉਹਨਾਂ ਦੀਆਂ ਪ੍ਰਾਪਤੀ ਸਬੰਧੀ ਮੁਬਾਰਕਵਾਦ ਦਿੰਦਿਆ ਕਿਹਾ ਕਿ ਇਸ ਨਾਲ ਨਾ ਕੇਵਲ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ, ਸਗੋਂ ਇਹਨਾਂ ਖ਼ੇਡਾਂ ਦੀਆਂ ਪ੍ਰਾਪਤੀਆਂ ਉਹਨਾਂ ਦੇ ਨਿੱਜੀ ਕੈਰੀਅਰ ਵਿੱਚ ਵੀ ਸਹਾਈ ਹੋਣਗੀਆਂ। ਉਹਨਾਂ ਦਸ਼ਮੇਸ਼ ਸਕੂਲ ਨੂੰ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿੰਦਿਆ 1 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆ ਸਕੂਲ ਦੇ ਪ੍ਰਿਸ਼ੀਪਲ ਡਾ. ਰਵਿੰਦਰ ਸਿੰਘ ਮਾਨ ਨੇ ਐਮ. ਐਲ. ਏ. ਸਰੂਪ ਚੰਦ ਸਿੰਗਲਾ ਦਾ ਧੰਨਵਾਦ ਕਰਦਿਆ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਸਹਾਇਕ ਕਿਰਿਆਵਾਂ ਜਿਵੇਂ ਖ਼ੇਡਾਂ, ਕਲਾ ਆਦਿ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਇਸ ਸਕੂਲ ਦੀ ਵਾਲੀਵਾਲ ਦੀ ਟੀਮ ਪਹਿਲਾ ਵੀ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕਰ ਚੁੱਕੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਆਧਿਆਪਕ ਜਸਪਾਲ ਸਿੰਘ, ਬਲਦੇਵ ਸਿੰਘ, ਬਰਜਿੰਦਰ ਸਿੰਘ, ਬੀਰਪ੍ਰੀਤ ਕੌਰ ਆਦਿ ਵੀ ਸ਼ਾਮਲ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply