5000 ਦੇ ਕਰੀਬ ਵੰਡੇ ਜਾਣਗੇ ਬੂਟੇ
ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਹਰ ਮਹੀਨੇ ਦੀ ਤਰਾਂ ਪੂਰਨਮਾਸ਼ੀ ਦੇ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਸ਼ਬਦ ਗੁਰੂ ਚੇਤਨਾ ਸਮਾਗਮਾਂ ਤਹਿਤ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਬੱਤ ਦਾ ਭਲਾ ਸੇਵਾ ਦਲ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਦਲੇਰ ਸਿੰਘ ਖ਼ਾਲਸਾ ਵੱਲੋਂ 12 ਵੱਜੇ ਤੋਂ 4 ਵਜੇ ਤੱਕ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਹਰੇਕ ਵਰ੍ਹੇ ਦੀ ਤਰਾਂ ਬਾਬਾ ਜੀ ਵੱਲੋਂ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਦੇ ਸੰਦੇਸ਼ ਦੇ ਤਹਿਤ 5000 ਦੇ ਕਰੀਬ ਬੂਟੇ ਵੰਡੇ ਜਾਣਗੇ ਅਤੇ ਬੂਟਿਆਂ ਨੂੰ ਆਪਣੇ ਵਿਹੜੇ ਅਤੇ ਆਸ ਪਾਸ ਲਗਾਉਣ ਦਾ ਪ੍ਰਣ ਵੀ ਕਰਵਾਇਆ ਜਾਵੇਗਾ।
Punjab Post Daily Online Newspaper & Print Media
