ਅੰਮ੍ਰਿਤਸਰ, 30 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਦੇਵ ਸਿੰਘ ਉਬੋਕੇ ਦੇ ਮਾਤਾ ਬੀਬੀ ਸਵਿੰਦਰ ਕੌਰ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ।ਉਹ 80 ਸਾਲਾਂ ਦੇ ਸਨ।ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਉਬੋਕੇ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੇ ਨਿਜੀ ਸਕੱਤਰ ਸ. ਮਨਜੀਤ ਸਿੰਘ ਨੇ ਬੀਬੀ ਸਵਿੰਦਰ ਕੌਰ ਦੇ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀ ਤੇ ਇਸ ਦੁੱਖ ਦੀ ਘੜੀ ਵਿੱਚ ਸ. ਗੁਰਦੇਵ ਸਿੰਘ ਉਬੋਕੇ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ।
ਸ. ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਜਨਮ ਤੇ ਮੌਤ ਪ੍ਰਮਾਤਮਾ ਦੇ ਵੱਸ ਹਨ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ।ਅਰਦਾਸ ਹੈ ਕਿ ਸਤਿਗੁਰੂ ਜੀ ਬੀਬੀ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਪਿੱਛੇ ਪਰਿਵਾਰ ਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਸਮੇਂ ਉਨ੍ਹਾਂ ਦੇ ਨਾਲ ਸ. ਰਣਜੀਤ ਸਿੰਘ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ ਫਲਾਇੰਗ, ਸ. ਸੁਲੱਖਣ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਸ. ਬਘੇਲ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਸੁਖਦੇਵ ਸਿੰਘ ਸੁਪਰਵਾਈਜ਼ਰ ਫਲਾਇੰਗ ਸਕੁਐਡ ਵੀ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media