Friday, July 5, 2024

ਬਾਬਾ ਫ਼ਰੀਦ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ

ਬਠਿੰਡਾ, 31 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਬਠਿੰਡਾ ਵਿਖੇ ਵਿਖੇ ਵਿਦਿਆਰਥਂਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ । ਬੱਚਿਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਖੋਜਣ ਅਤੇ ਅਤੇ ਨਿਖਾਰਨ ਲਈ ਹਰ ਸਾਲ ਦੀ ਤਰ੍ਹਾਂ ਸੋਲੋ ਡਾਂਸ, ਲੋਕ ਗੀਤ, ਚਿੱਤਰਕਲਾ, ਭਾਸ਼ਣ, ਕਵਿਤਾ ਉਚਾਰਣ ਅਤੇ ਸੁੰਦਰ ਲਿਖਾਈ ਅਤੇ ਆਮ ਗਿਆਨ ਆਦਿ ਦੇ ਮੁਕਾਬਲੇ ਵੱਖ-ਵੱਖ ਹਾਊਸਾਂ ਦਰਮਿਆਨ ਕਰਵਾਏ ਗਏ।ਐਲ. ਕੇ.ਜੀ ਤੋਂ ਲੈ ਕੇ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ।
ਇਹਨਾਂ ਮੁਕਾਬਲਿਆਂ ਵਿੱਚ ਸਭ ਤੋਂ ਵੱਧ 36 ਇਨਾਮ ਜਿੱਤ ਕੇ ਭਾਈ ਵੀਰ ਸਿੰਘ ਹਾਊਸ ਪਹਿਲੇ ਸਥਾਨ ਤੇ, 24 ਇਨਾਮ ਜਿੱਤ ਕੇ ਪੰਡਿਤ ਜਵਾਹਰ ਲਾਲ ਨਹਿਰੂ ਹਾਊਸ ਦੂੁਜੇ ਸਥਾਨ ਤੇ, 22 ਇਨਾਮ ਜਿੱਤ ਕੇ ਰਵਿੰਦਰ ਨਾਥ ਟੇਗੋਰ ਹਾਊਸ ਤੀਜੇ ਸਥਾਨ ਤੇ ਅਤੇ 17 ਇਨਾਮ ਜਿੱਤ ਕੇ ਸਰੋਜਨੀ ਨਾਇਡੂ ਹਾਊਸ ਚੌਥੇ ਸਥਾਨ ‘ਤੇ ਰਿਹਾ।ਅੰਤਰ ਹਾਊਸ ਮੁਕਾਬਲਿਆਂ ਦੇ ਨਾਲ ਪ੍ਰਤਿਭਾਵਾਨ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ ਜੋ ਕਿ ਅੱਗੇ ਜਾ ਕੇ ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵੱਲੋਂ ਕਰਵਾਏ ਜਾਂਦੇ ਗੁਣਾਤਮਿਕ ਵਿੱਦਿਅਕ ਮੁਕਾਬਲਿਆਂ ਵਿੱਚ ਆਪਣੇ ਹੁਨਰ ਦਾ ਜਾਦੂ ਦਿਖਾਉਣ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ. ਦਲਜੀਤ ਸਿੰਘ ਸਿੱਧੂ ਨੇ ਸਭਨਾਂ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ ਅਤੇ ਬੱਚਿਆਂ ਦਾ ਉਤਸ਼ਾਹ ਵਧਾਇਆ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਐਡਮਨ ਸ਼੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਬੱਚਿਆਂ ਦੀ ਭਰਪੂਰ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਬੱਚਿਆਂ ਦੀਆਂ ਇਹਨਾਂ ਪ੍ਰਾਪਤੀਆਂ ਦਾ ਸਿਹਰਾ ਬੱਚਿਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਜਾਂਦਾ ਹੈ। ਉਹਨਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਇੱਕ ਅਗਾਂਹਵਧੂ ਕਦਮ ਦੱਸਿਆ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply