ਅੰਮ੍ਰਿਤਸਰ, 1 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਸ.ਸੀ. ਕੈਟਾਗਰੀ ਦੇ ਦਾਖਲ ਹੋਏ ਵਿਦਿਆਰਥੀਆਂ ਪਾਸੋਂ ਫੀਸ ਨਹੀਂ ਲਈ ਜਾਵੇਗੀ। ਇਸ ਨਾਲ ਯੂਨੀਵਰਸਿਟੀ ਮੇਨ ਕੈਂਪਸ ਦੇ ਨਾਲ-ਨਾਲ ਰਿਜ਼ਨਲ ਕੈਂਪਸਾਂ ਅਤੇ ਕਾਂਸਟੀਚੁਐਂਟ ਕਾਲਜਾਂ ਵਿੱਚ ਦਾਖਲ ਹੋਏ ਐਸ.ਸੀ. ਕੈਟਾਗਿਰੀ ਵਿਦਿਆਰਥੀਆਂ ਨੂੰ ਲਾਭ ਪ੍ਰਾਪਤ ਹੋਵੇਗਾ। ਇਹ ਫੈਸਲਾ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਵੱਲੋਂ ਸ. ਪਰਕਾਸ਼ ਸਿੰਘ ਬਾਦਲ, ਮਾਨਯੋਗ ਮੁੱਖ-ਮੰਤਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਐਸ.ਸੀ. ਕੈਟਾਗਰੀ ਦੇ ਵਿਕਾਸ ਲਈ ਬਣਾਈ ਗਈ ਨੀਤੀ ਅਧੀਨ ਲਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ , ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਮੇਸ਼ਾਂ ਹੀ ਉਸਾਰੂ ਸਰਕਾਰੀ ਨੀਤੀਆਂ ਨੂੰ ਲਾਗੂ ਕਰਨ ਲਈ ਪਹਿਲ ਕਦਮੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਮਾਜ ਦੇ ਇਸ ਪੱਛੜੇ ਵਰਗ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਵਚਨਬੱਧ।
ਉਨ੍ਹਾਂ ਕਿਹਾ ਕਿ ਫੀਸ ਵਿਦਿਆਰਥੀਆਂ ਦੇ ਖਾਤੇ ਵਿਚ ਰਾਜ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਵਜੀਫੇ ਵਜੋਂ ਜਮ੍ਹਾਂ ਕਰਵਾਏਗੀ ਅਤੇ ਇਸ ਕਾਰਜ ਲਈ ਯੂਨੀਵਰਸਿਟੀ ਵੱਲੋਂ ਇਸ ਕੈਟਾਗਰੀ ਨਾਲ ਸਬੰਧਤ ਵਿਦਿਆਰਥੀ ਪਾਸੋਂ ਅੰਡਰਟੇਕਿੰਗ ਲਈ ਜਾਵੇਗੀ ਤਾਂ ਜੋ ਉਨ੍ਹਾਂ ਦੀ ਫੀਸ ਟਰਾਂਸਫਰ ਕੀਤੀ ਜਾ ਸਕੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media