
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੇ ਪੋਸਟ ਗੈਜੂਏਟ ਵਿਭਾਗ ਕੰਪਿਊਟਰ ਸਾਇੰਸ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜਿਆਂ ਵਿਚੋ ਇੱਕ ਵਾਰ ਫਿਰ ਤੋਂ ਉੱਚ ਸਥਾਨ ਹਾਸਿਲ ਕਰ ਕੇ ਆਪਣੀਆਂ ਯੋਗਤਾਵਾਂ ਨੂੰ ਸਾਬਿਤ ਕੀਤਾ ਹੈ।ਨਵਨੀਤ ਕੌਰ ਨੇ ਐਮ (ਇੰਟਰਨੈਟ ਸਟੱਡੀਜ਼) ਭਾਗ ਦੂਜੇ ਵਿਚੋ 783/1000 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸੁਰਭੀ ਮਹਾਜਨ ਨੇ 749/1000 ਅੰਕ ਪ੍ਰਾਪਤ ਕਰਕੇ ਦੁਸਰਾ ਸਥਾਨ ਹਾਸਿਲ ਕੀਤਾ।
ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਨੇ ਵਿਦਿਆਰਥਣਾਂ ਦੁਆਰਾ ਕਾਲਜ ਦਾ ਨਾਂ ਰੋਸ਼ਨ ਕਰਨ ਤੇ ਆਪਣੀ ਖੁਸ਼ੀ ਨੂੰ ਜਾਹਰ ਕਰਦਿਆਂ ਹੋਇਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਕੰਪਿਉਟਰ ਵਿਭਾਗ ਦੇ ਪ੍ਰੋਫੈਸਰ ਸ਼੍ਰੀਮਤੀ ਰਜ਼ਨੀ ਮਹਿਰਾ ਅਤੇ ਪ੍ਰੋਫੈਸਰ ਕੰਵਰਪਾਲ ਸਿੰਘ ਵਿਦਿਆਰਥਣਾਂ ਨੂੰ ਉਹਨਾਂ ਦੀ ਸਫਲਤਾ ਦੇ ਲਈ ਵਧਾਈ ਦਿੱਤੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media