Monday, September 14, 2026

ਖ਼ਾਲਸਾ ਕਾਲਜ ਵਿਖੇ ਕਰਵਾਇਆ ਸz. ਛੀਨਾ ਦਾ ਸਨਮਾਨ ਸਮਾਰੋਹ

ਪੀ. ਐੱਨ. ਬੀ. ਦਾ ਡਾਇਰੈਕਟਰ ਬਣਨ ‘ਤੇ ਕਾਲਜ ਸਟਾਫ਼ ਨੇ ਛੀਨਾ ਨੂੰ ਕੀਤਾ ਸਨਮਾਨਿਤ

PPN0308201509 PPN0308201510

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਦੇ ਭਾਈ ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਅੱਜ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭਾਰਤ ਦੀ ਨਾਮਵਰ ‘ਪੰਜਾਬ ਨੈਸ਼ਨਲ ਬੈਂਕ’ ਦੇ ਡਾਇਰੈਕਟਰ ਵਜੋਂ ਚੁਣੇ ਜਾਣ ‘ਤੇ ਸਨਮਾਨਿਤ ਕੀਤਾ ਗਿਆ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਸਮੂਹ ਕਾਲਜ ਸਟਾਫ਼, ਅਧਿਆਪਕ ਅਤੇ ਨਾਨ-ਟੀਚਿੰਗ ਵੱਲੋਂ ਕਰਵਾਏ ਗਏ ਸਮਾਰੋਹ ਦੌਰਾਨ ਡੀਨ ਅਕਾਦਮਿਕ ਪ੍ਰੋ: ਨਵਨੀਨ ਬਾਵਾ, ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਪ੍ਰੋ: ਸੁਖਬੀਰ ਸਿੰਘ, ਪ੍ਰੋ: ਸੁਖਦੇਵ ਸਿੰਘ, ਪ੍ਰੋ: ਜੇ. ਐੱਸ. ਅਰੋੜਾ ਅਤੇ ਪ੍ਰੋ: ਗੁਰਦੇਵ ਸਿੰਘ ਆਦਿ ਨੇ ਆਪਣੇ ਸੰਬੋਧਨ ਵਿੱਚ ਸ: ਛੀਨਾ ਦੁਆਰਾ ਕਾਲਜ ਸਬੰਧੀ ਉਪਲਬੱਧੀਆਂ ਅਤੇ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।
ਪ੍ਰਿੰ: ਡਾ. ਮਹਿਲ ਸਿੰਘ ਨੇ ਸ: ਛੀਨਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਰਹਿਨੁਮਾਈ ਹੇਠ ਖ਼ਾਲਸਾ ਕਾਲਜ ਵਿੱਚ ਵਿੱਦਿਅਕ ਖੇਤਰ ਦੇ ਨਾਲ-ਨਾਲ ਧਾਰਮਿਕ, ਖੇਡਾਂ, ਕੰਪਿਊਟੀਕਰਨ, ਖੇਤੀਬਾੜੀ, ਸੱਭਿਆਚਾਰਕ ਆਦਿ ਵਰਗੀਆਂ ਗਤੀਵਿਧੀਆਂ ਵਿੱਚ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਜਿਸ ਤਰ੍ਹਾਂ ਸ: ਛੀਨਾ ਦੀ ਅਗਵਾਈ ਵਿੱਚ ਖ਼ਾਲਸਾ ਕਾਲਜ ਸੰਸਥਾਵਾਂ ਨੇ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਿਆ ਹੈ, ਉਸੇ ਤਰ੍ਹਾਂ ਉਹ ਬੈਂਕ ਵਿੱਚ ਉੱਚ ਅਹੁਦੇ ‘ਤੇ ਬਿਰਾਜਮਾਨ ਹੋ ਕੇ ਇਸਦੇ ਵਿਕਾਸ ਤੇ ਉਨਤੀ ਲਈ ਗਤੀਸ਼ੀਲ ਹੋਣਗੇ। ਇਸ ਮੌਕੇ ਸ: ਛੀਨਾ ਨੇ ਸਨਮਾਨ ਸਮਾਰੋਹ ਉਪਰੰਤ ਕਾਲਜ ਵਿਖੇ ਪੌਦੇ ਵੀ ਲਗਾਏ।
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਜਿੱਥੇ ਉਹ ਕਾਲਜ ਪ੍ਰਤੀ ਆਪਣੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਹਨ, ਉਸੇ ਤਰ੍ਹਾਂ ਉਹ ਬੈਂਕ ਦੁਆਰਾ ਜੋ ਸੇਵਾ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਜ ਵਿੱਚ ਕਈ ਅਜਿਹੇ ਲੋਕ ਹਨ ਜੋ ਸਰਕਾਰ ਤੇ ਬੈਂਕ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਤੇ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਹਨ, ਜਿਨ੍ਹਾਂ ਨੂੰ ਸਮੇਂ-ਸਮੇਂ ‘ਤੇ ਜਾਗਰੂਕ ਕਰਨਗੇ। ਇਸ ਮੌਕੇ ਸ੍ਰੀਮਤੀ ਤੇਜਿੰਦਰ ਕੌਰ ਛੀਨਾ, ਪ੍ਰੋ: ਜਸਜੀਤ ਕੌਰ ਰੰਧਾਵਾ, ਜਸਪ੍ਰੀਤ ਕੌਰ, ਸ੍ਰੀਮਤੀ ਰੁਮਿੰਦਰ ਕੌਰ, ਪ੍ਰੋ: ਸਤਨਾਮ ਸਿੰਘ, ਡਾ. ਦਲਜੀਤ ਸਿੰਘ, ਸ੍ਰੀ ਨਰੇਸ਼ ਸ਼ਰਮਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਸਮੂਹ ਸਟਾਫ਼, ਅਧਿਆਪਕ ਮੌਜ਼ੂਦ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply