
ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਚੜ੍ਹਦੀ ਕਲਾ ਤੇ ਸਿਹਤਯਾਬੀ ਲਈ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਇਲਾਕਾ ਨਿਵਾਸੀਆਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਪਰਸੋਂ ਤੋਂ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਮਿਤੀ 4-08-2015 ਨੂੰ ਸਵੇਰੇ 9 ਵਜੇ ਪੈਣਗੇ।
ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਭੋਗ ਸਮੇਂ ਉਚੇਚੇ ਤੌਰ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਮਲ ਹੋਣਗੇ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਮੇਨ ਬਾਜ਼ਾਰ ਨੂੰ ਖੁੱਲਾ ਕਰਨ ਸਮੇਂ ਪ੍ਰਭਾਵਿਤ ਹੋਏ ਦੁਕਾਨਦਾਰਾਂ ਦੇ ਮੁੜ ਵਸੇਬੇ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੀਆਂ ਗਈਆਂ 41 ਦੁਕਾਨਾਂ ਲਾਟਰੀ ਸਿਸਟਮ ਰਾਹੀਂ ਦਿੱਤੀਆਂ ਜਾਣਗੀਆਂ ਜਿਨ੍ਹਾਂ ਦਾ ਰਸਮੀ ਉਦਘਾਟਨ ਮਿਤੀ 4-08-2015 ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਕਰਨਗੇ।
Punjab Post Daily Online Newspaper & Print Media