Monday, September 14, 2026

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ 8 ਅਗਸਤ ਨੂੰ

ਸਮਰਾਲਾ, 3 ਅਗਸਤ (ਪ.ਪ) – ਪੰਜਾਬ ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਦਲੀਪ ਸਿੰਘ ਬਾਲਿਓਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੰਬਰਦਾਰਾਂ ਦੀ ਪੰਜਾਬ ਪੱਧਰੀ ਮੀਟਿੰਗ 8 ਅਗਸਤ ਦਿਨ ਸ਼ਨੀਵਾਰ ਨੂੰ ਸੇਵੇਰੇ 11 ਵਜੇ ਪੈਟਰੋਲ ਪੰਪ ਹੇਡੋਂ , ਚੰਡੀਗੜ੍ਹ ਰੋਡ ਨੇੜੇ ਸਮਰਾਲਾ ਵਿਖੇ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸ. ਤਰਲੋਚਨ ਸਿੰਘ ਮਾਨ ਅਤੇ ਹਰਬੰਸ ਸਿੰਘ ਈਸਰਹੇਲ ਸੰਬੋਧਨ ਕਰਨਗੇ। ਇਸ ਮੀਟਿੰਗ ਵਿੱਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਅਗਲੇ ਸੰਘਰਸ਼ ਦੀ ਰੂਪ ਰੇਖਾ ਵੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪ੍ਰਧਾਨ ਵੀ ਸ਼ਮੂਲੀਅਤ ਕਰਨਗੇ। ਉਨ੍ਹਾਂ ਪੰਜਾਬ ਦੇ ਸਮੂਹ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਇਸ ਮੀਟਿੰਗ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀਆਂ ਮੁਸ਼ਕਿਲਾਂ ਸਬੰਧੀ ਦੱਸਣ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply