Monday, September 14, 2026

ਇਨਕਲਾਬੀ ਜਮਹੂਰੀ ਫਰੰਟ ਦੇ ਸੂਬਾ ਆਗੂ ਕਰੋੜਾ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 3 ਅਗਸਤ (ਪ.ਪ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਨਕਲਾਬੀ ਜਮਹੂਰੀ ਫਰੰਟ ਪੰਜਾਬ ਤੇ ਟੀ. ਐਸ. ਯੂ ਦੇ ਸੂਬਾ ਆਗੂ ਕਰੋੜਾ ਸਿੰਘ ਦੀ ਕੈਂਸਰ ਦੀ ਨਾਮੁਰਾਦ ਬੀਮਾਰੀ ਕਾਰਨ ਮੌਤ ਹੋਣ ਕਾਰਨ ਸੰਸਾਰ ਨੂੰ ਆਲਵਿਦਾ ਕਹਿ ਗਏ ਉਹਨਾਂ ਦੇ ਸਦੀਵੀਂ ਵਿਛੋੜੇ ਨਾਲ ਉਹਨਾਂ ਦੇ ਪ੍ਰੀਵਾਰ ਨੂੰ ਤਾਂ ਵੱਡਾ ਘਾਟਾ ਪਿਆ ਹੀ ਹੈ ਉਹਨਾਂ ਦੇ ਵਿਛੜ ਜਾਣ ਨਾਲ ਇਨਕਲਾਬੀ ਜਮਹੂਰੀ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਵੀ ਪਿਆ ਹੈ। ਮਰਹੂਮ ਆਗੂ ਕਰੋੜਾ ਸਿੰਘ ਦਾ ਅੰਤਮ ਸਸਕਾਰ ਡੱਬਵਾਲੀ ਦੇ ਰਾਮਬਾਗ ਵਿੱਚ ਕੀਤਾ ਗਿਆ। ਅੰਤਮ ਸਸਕਾਰ ਸਮੇਂ ਵੱਖ ਵੱਖ ਇਨਕਲਾਬੀ ਜਮਹੂਰੀ ਜਥੇਬੰਦੀਆਂ ਟਰੇਡ ਯੂਨੀਅਨਾਂ, ਜਨਤਕ ਜਮਹੂਰੀ ਜਥੇਬੰਦੀਆਂ ਤੇ ਹੋਰ ਸੈਂਕੜੇ ਲੋਕਾਂ ਅਤੇ ਪਰਿਵਾਰ ਵੱਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਲੋਕ ਮੋਰਚੇ ਦੇ ਆਗੂ ਨੇ ਕਿਹਾ ਕਿ ਕਰੋੜਾ ਸਿੰਘ ਮੁਲਾਜਮਾਂ, ਮਜ਼ੂਦਰਾਂ, ਕਿਸਾਨਾਂ ਤੇ ਹੋਰ ਮਿਹਨਤਕਸ਼ ਲੋਕਾਂ ਦੇ ਹੱਕਾਂ ਲਈ ਲੁਟੇਰੇ ਹਾਕਮਾਂ ਖਿਲਾਫ ਲਗਾਤਾਰ ਸੰਘਰਸ਼ਸ਼ੀਲ ਰਿਹਾ ਤੇ ਮੋਹਰੀ ਰੋਲ ਨਿਭਾਇਆ। ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਆਗੂ ਕੁਲਵੰਤ ਸਿੰਘ ਤਰਕ, ਕਾਰਜਕਾਰਨੀ ਮੈਂਬਰ ਜਸਵੀਰ ਸਿੰਘ, ਅਮਰੀਕ ਸਿੰਘ, ਰਾਜਵੀਰ ਸਿੰਘ ਨੇ ਉਹਨਾਂ ਦੇ ਸਦੀਵੀਂ ਵਿਛੋੜੇ ਤੇ ਸੰਗਰਾਮੀ ਸਰਧਾਂਜਲੀ ਭੇਂਟ ਕਰਦੇ ਹੋਏ ਉਹਨਾਂ ਦੇ ਪਾਏ ਪੂਰਨੇ ਤੇ ਚੱਲਣ ਅਤੇ ਰਹੇ ਅਧੂਰੇ ਕਾਜ ਨੂੰ ਪੂਰਾ ਕਰਨ ਦਾ ਦ੍ਰਿੜ ਸੰਕਲਪ ਲਿਆ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply