Saturday, December 21, 2024

ਡੀ.ਏ.ਵੀ ਪਬਲਿਕ ਸਕੂਲ ਨੇ ‘ਫੈਸਟੀਵਲ ਆਫ਼ ਮੈਥੇਮੈਟਿਕਸ’ ‘ਚ ਹਾਸਲ ਕੀਤਾ ਤੀਜਾ ਸਥਾਨ

PPN0408201505

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਦਿੱਲੀ ਪਬਲਿਕ ਸਕੂਲ ਵਿਖੇ ਫੈਸਟੀਵਲ ਆਫ਼ ਮੈਥੇਮੈਟਿਕਸਂਂ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਸਕੂਲ ਨੇ ਦੋ ਹਿੱਸਿਆਂ ਵਿੱਚ ਭਾਗ ਲਿਆ।ਇਕ ਹਿੱਸਾ ਮੈਥਸ ਪ੍ਰਸ਼ਨਾਵਲੀ ਛੇਵੀਂ ਤੋਂ ਅੱਠਵੀਂ ਜਮਾਤ ਲਈ ਅਤੇ ਦੂਜਾ ਹਿੱਸਾ ਮੈਥਸ ਮਾਡਲ ਮੇਕਿੰਗ ਪ੍ਰਤੀਯੋਗਤਾ ਨੌਵੀਂ ਅਤੇ ਦੱਸਵੀਂ ਜਮਾਤ ਲਈ ਸੀ।ਅੰਮ੍ਰਿਤਸਰ ਅਤੇ ਉਸਦੇ ਆਸਸ਼ਪਾਸ ਦੇ ਇਲਾਕਿਆਂ ਦੀ 18 ਟੀਮਾਂ ਨੇ ਇਸ ਵਿੱਚ ਹਿੱਸਾ ਲਿਆ।ਛੇਵੀਂ ਦੇ ਉਮੰਗ, ਸੱਤਵੀਂ ਦੇ ਵੰਦਿਤ ਅਤੇ ਅੱਠਵੀਂ ਦੇ ਪੀਊਸ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਮਾਡਲ ਬਣਾਉਣ ਦੀ ਟੀਮ ਵਿੱਚ ਦੱਸਵੀਂ ਜਮਾਤ ਦੇ ਅਥਰਵ, ਰਿਭਵ, ਮੁਕੱਦਸ ਅਤੇ ਸਵਜੋਤ ਨੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ।ਜੱਜ ਸਾਹਿਬਾਨ ਨੇ ਉਨ੍ਹਾਂ ਦੇ ਮਾਡਲ ਬਣਾਉਣ ਦੇ ਨਵੇਂ ਵਿਚਾਰਾਂ ਦੀ ਸ਼ਲਾਘਾ ਕੀਤੀ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ, ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਕੋਸ਼ਿਸ਼ਾਂ ਲਈ ਵਧਾਈ ਦਿੱਤੀ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਕੰਮ ਕਰਨ ਦੇ ਨਵੇਂਸ਼ਨਵੇਂ ਤਰੀਕੇ ਅਪਨਾਉਣ ਨਾਲ ਇੱਕ ਖ਼ੁਸ਼ੀ ਅਨੁਭਵ ਹੁੰਦੀ ਹੈ। ਇਸ ਕਰਕੇ ਨਵੀਂ ਤਕਨੀਕਾਂ ਦਾ ਵਿਕਾਸ ਕਰਦੇ ਹੋਏ ਵਿਦਿਆਰਥੀਆਂ ਨੂੰ ਮਾਡਲ ਬਣਾਉਂਦੇ ਰਹਿਣਾ ਚਾਹੀਦਾ ਹੈ ਅਤੇ ਜਮਾਤ ਵਿੱਚ ਵੀ ਇਨ੍ਹਾਂ ਨੂੰ ਵਰਤਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਲਈ ਕਿਹਾ ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …

Leave a Reply