Thursday, March 12, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰਾਂ ਲਈ ਲਾਭਪਾਤਰੀ ਕਾਰਡ ਬਣਾਉਣ ਦਾ ਕੈਂਪ

50 ਮਜ਼ਦੂਰਾਂ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਕੀਤੀ ਗਈ ਕਾਰਵਾਈ

PPN0408201509

ਫਾਜ਼ਿਲਕਾ, 4 ਅਗਸਤ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਮਜ਼ਦੂਰਾਂ ਲਈ ਲਾਭਪਾਤਰੀ ਕਾਰਡ ਬਣਾਉਣ ਲਈ ਕਿਰਤ ਵਿਭਾਗ ਦੇ ਸਹਿਯੋਗ ਨਾਲ ਇਕ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸz: ਪ੍ਰਿਤਪਾਲ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ। ਉਨ੍ਹਾਂ ਮਜ਼ਦੂਰਾਂ ਲਈ ਲਾਭ ਪਾਤਰੀ ਕਾਰਡ ਬਣਾਉਣ ਦੇ ਕੰਮ ਦਾ ਨਿਰੀਖਣ ਕੀਤਾ।
ਇਸ ਕੈਂਪ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਸ੍ਰੀ ਹਰੀਸ਼ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਅਤੇ ਲਗਭਗ 50 ਮਜ਼ਦੂਰਾਂ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਕਾਰਵਾਈ ਕੀਤੀ ਗਈ।ਸz: ਪ੍ਰਿਤਪਾਲ ਸਿੰਘ ਨੇ ਇਸ ਮੌਕੇੇ ਮਜ਼ਦੂਰਾਂ ਦੇ ਹੱਕਾਂ ਬਾਰੇ ਅਤੇ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸz: ਪ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ ਅਤੇ ਅਜਿਹੇ ਕੈਂਪ ਸਮੇਂ ਸਮੇਂ ਸਿਰ ਆਯੋਜਿਤ ਕੀਤੇ ਜਾਇਆ ਕਰਨਗੇ ਤਾਂ ਕਿ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਹੋ ਸਕੇ ਅਤੇ ਉਹ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਣ। ਇਸ ਮੌਕੇ ਸ੍ਰੀ ਅਤਰੀ ਸ਼ਰਮਾ, ਪੀ.ਐਲ.ਵੀ., ਅਤੇ ਲੇਬਰ ਦਫ਼ਤਰ ਦੇ ਕਲਰਕ ਸ੍ਰੀ ਸੁਭਾਸ਼ ਕਾਠਪਾਲ ਅਤੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply