Thursday, March 12, 2026

ਫ਼ੌਜ ਵਿਚ ਭਰਤੀ ਹੋਣ ਵਾਲੇ ਉਮੀਦਵਾਰਾਂ ਲਈ ਸੀ-ਪਾਈਟ ਬਣੇਗਾ ਰਾਹ ਦਸੇਰਾ

ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਰਿਹਾਇਸ਼ ਤੇ ਖਾਣੇ ਦੀਆਂ ਸਹੂਲਤਾਂ ਉਪਲੱਬਧ

PPN0408201510

ਫਾਜ਼ਿਲਕਾ, 3 ਜੁਲਾਈ (ਵਿਨੀਤ ਅਰੋੜਾ) – ਸੀ – ਪਾਇਟ ( ਪੰਜਾਬ ਸਰਕਾਰ ਦੇ ਅਦਾਰੇ ) ਵੱਲੋਂ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਦੀ 3 ਅਕਤੂਬਰ ਤੋਂ ਹੋਣ ਜਾ ਰਹੀ ਆਰਮੀ ਵਿਚ ਭਰਤੀ ਸਬੰਧੀ ਸਰੀਕਿ ਪ੍ਰੀਖਿਆ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜੋ ਕਿ ਸੀ ਪਾਇਟ ਆਈ ਟੀ ਆਈ ਜਲਾਲਾਬਾਦ ਵਿਚ ਚੱਲ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਸੀ-ਪਾਇਟ ਪੰਜਾਬ ਸਰਕਾਰ ਦਾ ਅਦਾਰਾ ਹੈ। ਇਸ ਅਦਾਰੇ ਦਾ ਮੁੱਖ ਮੰਤਵ ਪੜ੍ਹੇ ਲਿਖ਼ੇ ਨੌਜਵਾਨਾਂ ਨੂੰ ਟ੍ਰੇਨਿੰਗ ਦੇ ਕੇ ਆਰਮੀ ਵਿਚ ਭਰਤੀ ਲਈ ਪ੍ਰੇਰਿਤ ਕਰਨਾ ਹੈ ਤਾਂ ਕਿ ਨੌਜਵਾਨ ਦੇਸ਼ ਦੀ ਸੇਵਾ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਵਿਚ ਇਸ ਟ੍ਰੇਨਿੰਗ ਪ੍ਰਤੀ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਆਈ.ਟੀ.ਆਈ. ਜਲਾਲਾਬਾਦ ਵਿਚ ਚੱਲ ਰਹੀ ਇਸ ਟ੍ਰੇਨਿੰਗ ਵਿਚ 120 ਨੌਜਵਾਨ ਹਿੱਸਾ ਲੈ ਰਹੇ ਹਨ। ਜਿੰਨ੍ਹਾਂ ਨੂੰ ਆਰਮੀ ਦੀ ਭਰਤੀ ਸਬੰਧੀ ਬਾਰੀਕੀ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਟ੍ਰੇਨਿੰਗ ਕੈਂਪ ਵਿਚ ਰਹਿਣ-ਸਹਿਣ ਅਤੇ ਖਾਣ ਪੀਣ ਸਬੰਧੀ ਪੂਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਅੱਗੇ ਜਾਣਕਾਰੀ ਦਿੰਦਿਆਂ ਮੇਜਰ ਅਮਰਜੀਤ ਸਿੰਘ ਇੰਚਾਰਜ ਸੀ- ਪਾਈਟ ਨੇ ਦੱਸਿਆ ਕਿ ਸੀ ਪਾਈਟ ਪੰਜਾਬ ਸਰਕਾਰ ਦਾ ਅਦਾਰਾ ਹੈ। ਜਿਸ ਵਿਚ ਨੌਜਵਾਨਾਂ ਨੂੰ ਪੂਰੀਆਂ ਸੁਵਿਧਾਵਾਂ ਦੇ ਕੇ ਭਰਤੀ ਸਬੰਧੀ ਸਿਖ਼ਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਖਲਾਈ ਪ੍ਰਾਪਤ ਕਰਨ ਲਈ ਆ ਰਹੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼, ਖਾਣੇ ਅਤੇ ਕੋਚਿੰਗ ਦਾ ਪ੍ਰਬੰਧ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਟ੍ਰੇਨਿੰਗ ਲੈ ਕੇ ਆਰਮੀ ਦੀ ਭਰਤੀ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ ਨੌਜਵਾਨਾਂ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਹੈ ਅਤੇ ਜਿੰਨ੍ਹਾਂ ਨੇ ਦੱਸਵੀਂ ਜਮਾਤ 45 ਫੀਸਦੀ ਅੰਕਾਂ ਨਾਲ ਪਾਸ ਕੀਤੀ ਹੈ। ਉਹ ਨੌਜਵਾਨ ਆਪਣੇ ਪੂਰੇ ਦਸਤਾਵੇਜ ਲੈ ਕੇ ਉਪਰੋਕਤ ਦੱਸੀ ਗਈ ਥਾਂ ਤੇ ਪਹੁੰਚ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਨੌਜਵਾਨਾਂ ਲਈ ਸੀ ਪਾਇਟ ਵੱਲੋਂ ਵਿਸ਼ੇਸ਼ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਰਮੀ ਵਿਚ ਭਰਤੀ ਹੋਣ ਲਈ ਟ੍ਰੇਨਿੰਗ ਵਿਚ ਸ਼ਾਮਲ ਹੋਣ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply