Tuesday, March 17, 2026

ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੁਲਾਈ ਦੌਰਾਨ ਕੀਤਾ 2708 ਦਰਖਾਸਤਾਂ ਦਾ ਨਿਪਟਾਰਾ

Rakesh Kaushal

ਪਠਾਨਕੋਟ, 4 ਅਗਸਤ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੁਲਾਈ, 2015 ਦੌਰਾਨ ਵੱਖ-ਵੱਖ ਕੇਸਾਂ ਨਾਲ ਸਬੰਧਤ 2971 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 1085 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 4056 ਦਰਖਾਸਤਾਂ ਵਿਚੋਂ 2708 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਦਰਖਾਸਤਾਂ ਵਿੱਚ 839 ਦਰਖਾਸਤਾਂ ਐਫ.ਆਈ.ਆਰ ਅਤੇ ਡੀ.ਡੀ.ਆਰ ਦੀਆਂ ਨਕਲਾਂ ਲੈਣ ਨਾਲ ਸਬੰਧਤ ਸਨ। ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ ਕਰਨ ਸਬੰਧੀ 846 ਅਰਜੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 690 ਅਰਜ਼ੀਆਂ ਦੀ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ।
ਸ਼੍ਰੀ ਕੌਸ਼ਲ ਨੇ ਅੱਗੇ ਦੱਸਿਆ ਕਿ ਸਰਵਿਸ ਵੈਰੀਫਿਕੇਸ਼ਨ ਕਰਨ ਲਈ 299 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ 166 ਅਰਜੀਆਂ ਦੀ ਸਰਵਿਸ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਅਕਤੀਆਂ ਦੇ ਕਰੈਕਟਰ ਵੈਰੀਫਿਕੇਸ਼ਨ ਕਰਨ ਲਈ 189 ਅਤੇ ਆਰਮਜ਼ ਲਾਈਸੈਂਸ ਦੀ ਰੀਨਿਊਵਲ ਦੀ ਵੈਰੀਫਿਕੇਸ਼ਨ ਕਰਨ ਲਈ 78 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ ਕ੍ਰਮਵਾਰ 94 ਕਰੈਕਟਰ ਵੈਰੀਫਿਕੇਸ਼ਨ ਤੇ 43 ਆਰਮਜ਼ ਲਾਈਸੈਂਸ ਰੀਨਿਊਵਲ ਕਰਨ ਲਈ ਵੈਰੀਫਿਕੇਸ਼ਨ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਰਾਏਦਾਰ/ਨੌਕਰ ਜੋ ਦੂਸਰੇ ਜ਼ਿਲ੍ਹਿਆਂ ਅਤੇ ਰਾਜਾਂ ਦੇ ਵਸਨੀਕ ਹਨ, ਉਨ੍ਹਾਂ ਦੀ ਪੜਤਾਲ ਸਬੰਧੀ 46 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 22 ਦੀ ਪੜਤਾਲ ਮੁਕੰਮਲ ਕਰ ਦਿੱਤੀ ਗਈ ਹੈ ਅਤੇ 24 ਦੀ ਵੀ ਵੈਰੀਫਿਕੇਸ਼ਨ ਮਿਥੇ ਸਮੇਂ ਦੌਰਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਾਂ ਦੇ ਕੰਮ ਨਿਯਮਾਂ ਅਨੁਸਾਰ ਤੇ ਸਮੇਂ ਸਿਰ ਕੀਤੇ ਜਾ ਰਹੇ ਹਨ ਅਤੇ ਜੋ ਵੀ ਕੰਮ ਪੈਡਿੰਗ ਹੈ, ਉਸ ਨੂੰ ਵੀ ਜਲਦੀ ਤੋਂ ਜਲਦੀ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸਾਂਝ ਕੇਂਦਰਾਂ ਤੋਂ ਲੋਕਾਂ ਨੂੰ ਪੁਲੀਸ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ, ਜੋ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply