ਖ਼ਾਲਸਾ ਵਿੱਦਿਅਕ ਸੰਸਥਾ ਵਿਦਿਆਰਥੀਆਂ ਦੀ ਹਰੇਕ ਲੋੜ ਨੂੰ ਪੂਰਾ ਕਰਨ ਲਈ ਤੱਤਪਰ -ਛੀਨਾ
ਅੰਮ੍ਰਿਤਸਰ, 5 ਅਗਸਤ (ਸੁਖਬਰਿ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਸਮੂੰਹ ਵਿੱਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀਆਂ ਹਰੇਕ ਲੋੜਾਂ ਨੂੰ ਪੂਰਾ ਕਰਨ ਲਈ ਤੱਤਪਰ ਹੈ। ਇਸੇ ਮਕਸਦ ਤਹਿਤ ਅੱਜ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਦੀ ਸਹੂਲਤ ਦੇ ਮੱਦੇਨਜ਼ਰ ਮੁੱਖ ਮਹਿਮਾਨ ਕੌਂਸਲ ਦੇ ਮੀਤ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਨਵੇਂ ਬਲਾਕ ਦਾ ਉਦਘਾਟਨ ਕੀਤਾ।
ਉਦਘਾਟਨ ਉਪਰੰਤ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਰਾਜਬੀਰ ਸਿੰਘ, ਸ: ਸਰਦੂਲ ਸਿੰਘ ਮੰਨਣ, ਮੈਂਬਰ ਅਜੀਤ ਸਿੰਘ ਬਸਰਾ, ਗੁਰਮਹਿੰਦਰ ਸਿੰਘ, ਸ: ਅਮਰੀਕ ਸਿੰਘ ਭੁੱਲਰ, ਪ੍ਰਿੰ: ਡਾ. ਮਹਿਲ ਸਿੰਘ, ਪ੍ਰਿੰ: ਡਾ. ਸੁਖਬੀਰ ਕੌਰ ਮਾਹਲ ਅਤੇ ਪ੍ਰਿੰ: ਡਾ. ਜਸਵਿੰਦਰ ਸਿੰਘ ਨੇ ਨਵੇਂ ਬਲਾਕ ਵਿੱਚ ਬਣੇ ਕਮਰਿਆਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਸ: ਛੀਨਾ ਨੇ ਕਿਹਾ ਕਿ ਸੰਸਥਾ ਵਿੱਚ ਵਿਦਿਆਰਥੀਆਂ ਦੇ ਪੜ੍ਹਾਈ ਦੇ ਨਾਲ-ਨਾਲ ਧਾਰਮਿਕ, ਖੇਡਾਂ, ਸੱਭਿਆਚਾਰਕ, ਤਕਨੀਕੀ ਅਤੇ ਸੁੱਖ-ਸਹੂਲਤ ਆਦਿ ਹਰੇਕ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ ਤਾਂ ਜੋ ਕਿ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਜੋੜਣ ਲਈ ਉਨ੍ਹਾਂ ਨੂੰ ਸਰਵਗੁਣ ਵਿਦਿਆਰਥੀ ਬਣਾਇਆ ਜਾਵੇ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਨੇ ਮੈਨੇਜ਼ਮੈਂਟ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ, ਸ: ਛੀਨਾ ਦੀ ਸਰਪ੍ਰਸਤੀ ਵਿੱਚ ਸਮੂੰਹ ਸੰਸਥਾਵਾਂ ਤਰੱਕੀ ਦੀਆਂ ਲੀਹਾਂ ‘ਤੇ ਹਨ , ਜਿੰਨ੍ਹਾਂ ਦੀ ਅਗਾਂਹਵਧੂ ਸੋਚ ਸਦਕਾ ਅੱਜ ਇੱਥੇ ਵਿਦਿਆਰਥੀਆਂ ਦੀ ਸਹੂਲਤ ਨੂੰ ਪੂਰਾ ਕਰਦਿਆਂ ਉਕਤ ਬਲਾਕ ਸਥਾਪਿਤ ਕਰਕੇ ਕਲਾਸਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪ੍ਰਿੰ: ਬਿੰਦਰਾ ਨੇ ਸਮਾਰੋਹ ਵਿੱਚ ਸ਼ਿਰਕਤ ਕਰਨ ਵਾਲੇ ਮੈਂਬਰ ਸ: ਗੁਰਮਹਿੰਦਰ ਸਿੰਘ, ਸ: ਜਤਿੰਦਰ ਬਰਾੜ, ਸ: ਸਰਬਜੀਤ ਸਿੰਘ, ਸ: ਹਰਭਜਨ ਸਿੰਘ ਚੀਮਾ, ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰ: ਡਾ. ਆਰ. ਕੇ. ਧਵਨ, ਪ੍ਰਿੰ: ਡਾ. ਅਮਰਪਾਲ ਸਿੰਘ, ਪ੍ਰਿੰ: ਡਾ. ਜੀ. ਐੱਸ. ਕੰਗ, ਪ੍ਰਿੰ: ਡਾ. ਜਸਪਾਲ ਸਿੰਘ, ਪ੍ਰਿੰ: ਐੱਸ. ਕੇ. ਜੰਡ, ਪ੍ਰਿੰ: ਡਾ. ਨੀਲਮ ਹੰਸ, ਪ੍ਰਿੰ: ਸ: ਨਿਰਮਲ ਸਿੰਘ ਭੰਗੂ, ਪ੍ਰਿੰ: ਡਾ. ਸਰਵਜੀਤ ਕੌਰ ਬਰਾੜ ਦਾ ਧੰਨਵਾਦ ਕੀਤਾ। ਇਸ ਮੌਕੇ ਸ: ਛੀਨਾ ਨੇ ਸ: ਚੱਢਾ, ਰਾਜਬੀਰ ਸਿੰਘ, ਪ੍ਰਿੰ: ਬਿੰਦਰਾ ਨਾਲ ਮਿਲਕੇ ਨਵੇਂ ਬਲਾਕ ਆਲੇ-ਦੁਆਲੇ ਪੌਦੇ ਵੀ ਲਗਾਏ। ਸਮਾਰੋਹ ਦੌਰਾਨ ਅਧਿਆਪਕ ਤੇ ਵਿਦਿਆਰਥਣਾਂ ਮੌਜ਼ੂਦ ਸਨ।
Punjab Post Daily Online Newspaper & Print Media
