
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸ’ਗੂ) – ਅੱਜ ਦੇ ਆਧੁਨਿਕ ਅਤੇ ਤਕਨੀਕੀ ਯੁਗ ਨਾਲ ਕਦਮ ਮਿਲਾਉਂਦੇ ਹੋਏ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਸਕੂਲ ਦੀਆਂ ਗਤੀਵਿਧੀਆਂ ਨਾਲ ਸੰਬੰਧਿਤ ਪਹਿਲਾ ਈ- ਨਿਊਜ਼ਲੈਟਰ ਰਿਲੀਜ਼ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ, ਸ. ਨਵਪ੍ਰੀਤ ਸਿੰਘ ਅਤੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਵੱਲੋਂ ਅੱਜ ਇਹ ਸਮਾਚਾਰ ਪੱਤਰ ਜਾਰੀ ਕੀਤਾ ਗਿਆ।ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਮੈਂਬਰ ਇੰਚਾਰਜ ਸz. ਨਵਪ੍ਰੀਤ ਸਿੰਘ ਦੀ ਪ੍ਰੇਰਨਾ ਸਦਕਾ ਸਕੂਲ ਵ’ਲੋਂ ਇਹ ਪਰਚਾ ਜਾਰੀ ਕਰਨ ਦਾ ਉੱਦਮ ਕੀਤਾ ਗਿਆ ਹੈ।ਪਹਿਲੇ ਪਰਚੇ ਵਿੱਚ ਜੂਨੁਜੁਲਾਈ 2015 ਦੌਰਾਨ ਹੋਈਆਂ ਸਕੂਲ ਦੀਆਂ ਗਤੀਵਿਧੀਆਂ ਦੀ ਰਿਪੋਰਟ ਸ਼ਾਮਲ ਕੀਤੀ ਗਈ ਹੈ।ਦੋ ਮਹੀਨੇ ਬਾਅਦ ਪ੍ਰਕਾਸ਼ਿਤ ਹੋਣ ਵਾਲੇ ਇਸ ਪਰਚੇ ਵਿੱਚ ਸਕੂਲ ਦੇ ਵਿਦਿਅਕ, ਖੇਡਾਂ ਅਤੇ ਹੋਰ ਸਭਿਆਚਾਰਕ ਸਰਗਰਮੀਆਂ ਅਤੇ ਪ੍ਰਾਪਤੀਆਂ ਦੀ ਰਿਪੋਰਟ ਜਾਰੀ ਕੀਤੀ ਜਾਵੇਗੀ ।ਸਕੂਲ ਵੱਲੋਂ ਇਹ ਪਰਚਾ ਸਕੂਲ ਦੀ ਪ੍ਰਬੰਧਕੀ ਕਮੇਟੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਤਾੁਪਿਤਾ ਨੂੰ ਈੁਮੇਲ ਕੀਤਾ ਜਾਵੇਗਾ ਤਾਂ ਜੋ ਉਹਨਾਂ ਨੂੰ ਸਮੇਂ-ਸਮੇਂ ਤੇ ਸਕੂਲ ਨਾਲ ਸੰਬੰਧਿਤ ਮਹ’ਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ।
Punjab Post Daily Online Newspaper & Print Media