ਅੰਮ੍ਰਿਤਸਰ, 7 ਅਗਸਤ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਪ੍ਰਸਾਸ਼ਨ ਵੱਲੋਂ ਜੋ ਸਿੱਖਾਂ ਦੇ ਘਰਾਂ ਵਿਚ ਛਾਪੇਮਰੀ ਕਰਕੇ ਉਨਾਂ ਦੇ ਪ੍ਰੀਵਾਰਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ, ਉਹ ਠੀਕ ਨਹੀਂ ਅਤੇ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਨੇ ਕਿਹਾ ਕਿ ਜੋ ਵਿਅਕਤੀ ਆਪਣੇ ਘਰ ਵਿਚ ਸ਼ਾਂਤੀ ਨਾਲ ਆਪਣਾ ਜੀਵਨ ਬਸਰ ਕਰ ਰਹੇ ਹਨ, ਉਨ੍ਹਾਂ ਨੂੰ ਘਰਾਂ ਤੋਂ ਪਕੜਣਾ ਅਤੇ ਉਨ੍ਹਾਂ ਦੇ ਪ੍ਰੀਵਾਰਾਂ ਨੂੰ ਬੇਇਜ਼ਤ ਕਰਕੇ ਪੰਜਾਬ ਦੇ ਇਸ ਸ਼ਾਂਤੀ ਭਰੇ ਮਾਹੌਲ ਨੂੰ ਵਿਗਾੜਨਾ ਨਹੀਂ ਚਾਹੀਦਾ।ਕਿਉਂਕਿ ਪ੍ਰਸ਼ਾਸ਼ਨ ਦੇ ਇਸ ਤਰ੍ਹਾਂ ਕਰਨ ਨਾਲ ਸੰਗਤਾਂ ਦੇ ਮਨਾਂ ਵਿੱਚ ਕੁੜੱਤਣ ਪੈਦਾ ਹੁੰਦੀ ਹੈ ।ਜਥੇਦਾਰ ਗਿ: ਗੁਰਬਚਨ ਸਿੰਘ ਨੇ ਆਖਿਆ ਕਿ ਜੋ ਵੀ ਵਿਅਕਤੀ ਪ੍ਰਸ਼ਾਸ਼ਨ ਵੱਲੋਂ ਫੜੇ ਗਏ ਹਨ, ਪੁਲਿਸ ਉਨਾਂ ਨੂੰ ਤੁਰੰਤ ਰਿਹਾਅ ਕਰੇੇ, ਜਿਸ ਨਾਲ ਪੰਜਾਬ ਵਿਚ ਅਮਨ ਸ਼ਾਂਤੀ ਬਣੇ ਰਹੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …