Wednesday, October 7, 2026

ਭਾਸ਼ਣ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ

PPN0708201512ਸੰਦੌੜ, 7 ਅਗਸਤ (ਹਰਮਿੰਦਰ ਸਿੰਘ ਭੱਟ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੈਸਨ 2015-16 ਦੀਆਂ ਗਤੀਵਿਧੀਆਂ ਦੇ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਦੇ ਦੋ ਬੱਚੇ ਜਿਲੇ ਵਿਚੋਂ ਜੇਤੂ ਰਹੇ ਹਨ ਜਿਨ੍ਹਾਂ ਨੂੰ ਸਕੂਲ ਪਹੁੰਚਣ ਤੇ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਤਿਨ ਕੀਤਾ ਗਿਆ।ਸਕੂਲ ਵਿਚੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿ ਤੀਜੇ ਵਰਗ ਦੇ ਭਾਸਣ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਨਿਰਭੈ ਸਿੰਘ ਅਤੇ ਦੂਜੇ ਵਰਗ ਦੇ ਭਾਸਣ ਮੁਕਾਬਲੇ ਵਿਚੋਂ ਹਰਸਿਮਰਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।ਉਨ੍ਹਾਂ ਦੱਸਿਆ ਕਿ ਸਕੂਲ ਦੇ ਪੰਜਾਬੀ ਦੇ ਅਧਿਆਪਕ ਦੀ ਨਿਰਦੇਸ਼ਨਾ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਹਮੇਸਾ ਹੀ ਮੱਲਾਂ ਮਾਰੀਆਂ ਹਨ ਅਤੇ ਇਸ ਪ੍ਰਾਪਤੀ ਦੇ ਲਈ ਬੱਚੇ ਅਤੇ ਬਲਵੰਤ ਸਿੰਘ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਦੋਵੇਂ ਬੱਚੇ ਖੇਤਰੀ ਪੱਧਰ ਦੇ ਮੁਕਾਬਲੇ ਲਈ ਚੁਣੇ ਗਏ ਹਨ।ਇਸ ਮੌਕੇ ਬਲਜੀਤ ਸਿੰਘ, ਪੀ.ਟੀ ਰਣਜੀਤ ਸਿੰਘ ਸੰਦੌੜ, ਦਰਸਨ ਸਿੰਘ, ਮੈਡਮ ਮਨਜੀਤ ਕੌਰ, ਮਨਜੀਤ ਸਿੰਘ , ਰਿਸਵ ਦੇਵ ਗੋਇਲ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ ਅਤੇ ਤਰਸੇਮ ਸਿੰਘ ਆਦਿ ਹਾਜਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply