Wednesday, October 7, 2026

ਸਮਾਜਿਕ ਬੁਰਾਈਆਂ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਸੈਮੀਨਾਰ ਆਯੋਜਿਤ

PPN0708201513

ਸੰਦੌੜ, 7 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹੋਲੀ ਕਲਾਂ ਅਤੇ ਸਰਕਾਰੀ ਹਾਈ ਸਕੂਲ ਕਲਿਆਣ ਵਿਖੇ ਸਮਾਜਿਕ ਬੁਰਾਈਆਂ, ਔਰਤਾਂ ਦੀ ਸੁਰੱਖਿਆ, ਨਸ਼ਿਆਂ, ਟਰੈਫਿਕ ਅਤੇ ਮੁਸਕਾਨ ਅਪ੍ਰੇਸਨ ਜਾਗਰੂਕ ਕਰਨ ਤਹਿਤ ਮੰਤਵ ਤਹਿਤ ਸ. ਸਤਨਾਮ ਸਿੰਘ ਪੀ.ਸੀ.ਪੀ.ਓ ਸੰਗਰੂਰ ਦੇ ਦਿਸ਼ਾ ਨਿਰਦੇਸ਼ਾ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਥਾਣਾ ਸੰਦੌੜ ਦੇ ਐਸ.ਐਚ.ਓ ਰਾਜੇਸ ਸਨੇਹੀ ਅਤੇ ਸਬ ਡਵੀਜਨ ਸਾਂਝ ਕੇਂਦਰ ਦੇ ਇੰਚਾਰਜ ਜੁਗਿੰਦਰ ਸਿੰਘ ਐਸ.ਆਈ ਨੇ ਉਚੇਚੇ ਤੌਰ ਤੇ ਸਿਰਕਤ ਕੀਤੀ।ਇਸ ਦੌਰਾਨ ਸ੍ਰੀ ਜੁਗਿੰਦਰ ਸਿੰਘ ਨੇ ਕਿਹਾ ਕਿ ਸਮਾਜ ਵਿਚ ਵੱਧ ਰਹੀਆਂ ਸਮਾਜਿਕ ਬੁਰਾਈਆ ਸਮਾਜ ਦੇ ਲਈ ਕਲੰਕ ਹਨ ਅਤੇ ਇਨ੍ਹਾਂ ਨੂੰ ਰੋਕਣ ਦੇ ਲਈ ਸਾਨੂੰ ਸਾਰਿਆਂ ਨੂੰ ਤਕੜੇ ਹੋਕੇ ਹੰਭਲੇ ਮਾਰਨੇ ਪੈਣਗੇ।ਉਨ੍ਹਾਂ ਅਪ੍ਰੇਸਨ ਮੁਸਕਾਨ ਬਾਰੇ ਵੀ ਵਿਸਥਾਰਪੂਰਵਕ ਬੱਚਿਆਂ ਨਾਲ ਗੱਲਬਾਤ ਕੀਤੀ।ਸ੍ਰੀ ਰਾਜੇਸ ਸਨੇਹੀ ਨੇ ਕਿਹਾ ਕਿ ਬੱਚੇ ਟਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ।ਕਿਊਂਕਿ ਇਸ ਨਾਲ ਕਿਸੇ ਦੀ ਜਾਨ ਵੀ ਜਾ ਸਕਦੀ ਹੈ।ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕਮਲੇਸ ਰਾਣੀ ਮਹੋਲੀ ਕਲਾਂ, ਲੈਕਚਰਾਰ ਜਸਵੀਰ ਸਿੰਘ, ਮੁੱਖ ਅਧਿਆਪਕ ਸ੍ਰੀਮਤੀ ਵਿਜੇ ਕੁਮਾਰੀ, ਹੌਲਦਾਰ ਹਰਪ੍ਰੀਤ ਸਿੰਘ ਅਤੇ ਸਾਂਝ ਕੇਂਦਰ ਸੰਦੌੜ ਦੇ ਉਪਰੇਟਰ ਅਮਨਦੀਪ ਸਿੰਘ ਆਦਿ ਹਾਜਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply