ਅੰਮ੍ਰਿਤਸਰ, 7 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੇਡੀਜ਼ ਕਲੱਬ ਵੱਲੋਂੇ ਤੀਆਂ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਕਲੱਬ ਦੇ ਮੈਬਰਾਂ ਤੋਂ ਇਲਾਵਾ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਵੀ ਭਾਗ ਲਿਆ। ਸਮਾਗਮ ਦੀ ਪ੍ਰਧਾਨਗੀ ਲੇਡੀ ਵਾਈਸ-ਚਾਂਸਲਰ, ਡਾ. ਸਰਵਜੀਤ ਕੌਰ ਬਰਾੜ ਨੇ ਕੀਤੀ।ਕਲੱਬ ਦੀ ਸਕੱਤਰ ਡਾ. ਸੁਖਲੀਨ ਬਿੰਦਰਾ ਨੇੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਅਤੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਸਰਵਜੀਤ ਕੌਰ ਬਰਾੜ ਨੇ ਕਿਹਾ ਤੀਆਂ ਦਾ ਤਿਉਹਾਰ ਸਾਡੀਆਂ ਧੀਆਂ ਨੂੰ ਸਮਰਪਿਤ ਹੈ ਅਤੇ ਇਹ ਸਾਨੂੰ ਸਾਡੇ ਪੁਰਾਤਨ ਅਮੀਰ ਵਿਰਸੇ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਸਮਾਜਿਕ ਤਿਉਹਾਰਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਆਪਣੇ ਵਿਰਸੇ ਨਾਲ ਜੁੜੇ ਰਹਿਣ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਤੀਆਂ ਨਾਲ ਸਬੰਧਤ ਲੋਕ ਗੀਤ ਅਤੇ ਗਿੱਧਾ ਪੇਸ਼ ਕੀਤਾ ਗਿਆ। ਮੈਬਰਾਂ ਅਤੇ ਵਿਦਿਆਰਥੀਆਂ ਵੱਲੋਂ ਪੀਗਾਂ ਝੂਟਣ ਤੋਂ ਇਲਾਵਾ ਖੀਰ ਅਤੇ ਮਾਹਲ ਪੂੜਿਆਂ ਦਾ ਅਨੰਦ ਵੀ ਮਾਣਿਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media