Tuesday, September 29, 2026

ਖ਼ਾਲਸਾ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ

ਅਨੁਸ਼ਾਸ਼ਨ ਵਿੱਚ ਰਹਿ ਕੇ ਸਮਾਜ ਦੇ ਚੰਗੇ ਨਾਗਰਿਕ ਹੋਣ ਦਾ ਹਾਸਲ ਹੁੰਦਾ ਹੈ ਮਾਣ- ਸ: ਛੀਨਾ

PPN0708201516ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਬੀਤੇ ਦਿਨੀਂ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਵਿੱਦਿਅਕ ਖੇਤਰ ਵਿੱਚ ਨਵੀਂ ਤਕਨੀਕ ਦੇ ਇਸਤੇਮਾਲ ਤੇ ਉਸਨੂੰ ਅਪਨਾਉਣ ਸਬੰਧੀ ਜਾਗ੍ਰਿਤ ਕੀਤਾ। ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਕੂਲ ਦੇ ਵਿਹੜੇ ਵਿੱਚ ਸ: ਛੀਨਾ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਦੇ ਪੁੱਜਣ ‘ਤੇ ਨਿੱਘਾ ਸਵਾਗਤ ਕਰਦਿਆਂ ‘ਜੀ ਆਇਆ ਆਖਿਆ’ ਅਤੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਅਗਾਜ਼ ਕੀਤਾ।ਸ: ਛੀਨਾ ਨੇ ਕਿਹਾ ਕਿ ਵਿੱਦਿਅਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਦਿਆਰਥੀਆਂ ਦਾ ਵੀ ਯੋਗਦਾਨ ਹੁੰਦਾ ਹੈ, ਜੇਕਰ ਉਹ ਆਪਣੇ ਸਕੂਲ ਜਾਂ ਕਾਲਜ ਦੇ ਨਿਯਮਾਂ ਅਤੇ ਅਸੂਲਾਂ ਦੇ ਅਧਾਰਿਤ ਪੜ੍ਹਾਈ ਵੱਲ ਧਿਆਨ ਦੇਣਗੇ ਤਾਂ ਉਨ੍ਹਾਂ ਦੇ ਗਿਆਨ ਵਿੱਚ ਵਾਧੇ ਨਾਲ ਵਿੱਦਿਅਕ ਖੇਤਰ ਵਿੱਚ ਪਕੜ੍ਹ ਬਣੇਗੀ। ਉਨ੍ਹਾਂ ਕਿਹਾ ਕਿ ਅਨੁਸ਼ਾਸ਼ਨ ਮਾਰਗ ਦੀ ਪਾਲਣਾ ਕਰਨ ਦੇ ਨਾਲ ਹੀ ਜ਼ਿੰਮੇਵਾਰ ਨਾਗਰਿਕ ਬਣ ਸਕਦੇ ਹਾਂ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਤੇ ਸਮੱਸਿਆਵਾਂ ਨਜਿੱਠਣ ਲਈ ਇਕਜੁਟਤਾ ਦੁਹਰਾਉਂਦਿਆਂ ਸਮਾਜ ਤੇ ਕੌਮ ਦੇ ਭਲੇ ਲਈ ਚੰਗੇ ਅਸੂਲਾਂ ਤੇ ਆਦਰਸ਼ਾਂ ਨੂੰ ਅਪਨਾਉਣ ਦੀ ਸਹੁੰ ਵੀ ਚੁੱਕੀ। ਸਕੂਲ ਦੇ ਵਿਦਿਆਰਥੀਆਂ ਨੇ ਸੈਮੀਨਾਰ ਸਮੇਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।ਇਸ ਮੌਕੇ ਵੱਖ-ਵੱਖ ਸਰਗਰਮੀਆਂ ਵਿੱਚ ਹਿੱਸਾ ਲੈ ਕੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸ: ਛੀਨਾ ਨੇ ਪ੍ਰੀਫ਼ੈਕਟ ਦੇ ਕੇ ਸਨਮਾਨਿਤ ਕੀਤਾ। ਸਮਾਗਮ ਮੌਕੇ ਡਾ. ਬਰਾੜ ਨੇ ਸ: ਛੀਨਾ ਦਾ ਪੰਜਾਬ ਨੈਸ਼ਨਲ ਬੈਂਕ ਦਾ ਡਾਇਰੈਟਰ ਬਣਨ ‘ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ, ਇਸ ਸਮੇਂ ਉਨ੍ਹਾਂ ਨਾਲ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਵੀ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply