Friday, July 5, 2024

ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਘੱਟ ਵਿਆਜ ‘ਤੇ ਕਰਜ਼ੇ

Dinesh Babbu

ਪਠਾਨਕੋਟ, 7 ਅਗਸਤ (ਪ.ਪ) – ਨੌਜਵਾਨਾਂ ਨੂੰ ਰੋਜ਼ਗਾਰ ਉਪਲਬੱਧ ਕਰਵਾਉਣ ਦੇ ਉਦੇਸ਼ ਦੇ ਨਾਲ ਪੰਜਾਬ ਸਰਕਾਰ ਵੱਲੋ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਥੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਲਈ ਸਰਕਾਰ ਵਲੋਂ ਸਿਖਲਾਈ ਦਿੱਤੀ ਜਾ ਰਹੀ ਹੈ, ਉਥੇ ਉਨ੍ਹਾਂ ਨੂੰ ਰੋਜ਼ਗਾਰ ਸ਼ੁਰੂ ਕਰਨ ਦੇ ਲਈ ਘੱਟ ਵਿਆਜ ‘ਤੇ ਕਰਜ਼ੇ ਵੀ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ। ਉਹਨਾ ਕਿਹਾ ਕਿ ਸਰਕਾਰ ਵਲੋ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਹਨਾ ਦੱਸਿਆ ਕਿ ਮੱਛੀ ਪਾਲਣ ਪੰਜਾਬ ਦਾ ਸਭ ਤੋਂ ਪੁਰਾਣਾ ਕਿੱਤਾ ਹੈ ਅਤੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨ ਇਸ ਕਾਰੋਬਾਰ ਤੋ ਵਧੇਰੇ ਲਾਭ ਲੈ ਸਕਦੇ ਹਨ।
ਡਿਪਟੀ ਸਪੀਕਰ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਪਹਿਲਾ ਮੱਛੀ ਪਾਲਣ ਦੇ ਅਧੀਨ 160 ਹੈਕਟੇਅਰ ਰਕਬਾ ਆਉਦਾ ਸੀ ਅਤੇ ਸਰਕਾਰ ਦੇ ਉਪਰਾਲਿਆ ਸਦਕਾ ਜ਼ਿਲ੍ਹੇ ਅੰਦਰ 24 ਹੈਕਟੇਅਰ ਹੋਰ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੱਛੀ ਪਾਲਣ ਵਿਭਾਗ ਵੱਲੋਂ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਪਿੰਡਾਂ ਵਿੱਚ ਕੈਂਪ ਲਗਾ ਕੇ ਮੱਛੀ ਪਾਲਣ ਦੇ ਧੰਦੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦਾ ਕਾਰੋਬਾਰ ਸ਼ੁਰੂ ਕਰਨ ਲਈ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਮੱਛੀ ਪਾਲਣ ਦੇ 125 ਪਾਊਂਡ ਚੱਲ ਰਹੇ ਸਨ ਅਤੇ ਮੱਛੀ ਪਾਲਣ ਵਿਭਾਗ ਦੇ ਯੋਗ ਉਪਰਾਲਿਆ ਸਦਕਾ ਹੁਣ ਇਹਨਾਂ ਦੀ ਸੰਖਿਆ ਵੱਧ ਕੇ 150 ਤੋ ਜਿਆਦਾ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਪੰਚਾਇਤੀ ਛੱਪੜ ਠੇਕੇ ‘ਤੇ ਦੇਣ ਲਈ ਨਿਰਧਾਰਤ ਸਮੇਂ ਵਿੱਚ ਵਾਧਾ ਕਰਕੇ 10 ਸਾਲ ਕਰ ਦਿੱਤਾ ਗਿਆ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply